ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅੰਤਰ ਹਾਊਸ ਰੈਸਿਪੀ ਰੰਬਲ ਮੁਕਾਬਲੇ ਕਰਵਾਏ ਗਏ | ਜਿਸ ਵਿਚ ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਪੌਸ਼ਟਿਕ, ਸਵਾਦਿਸ਼ਟ ਅਤੇ ਵਿਅੰਜਨ ਤਿਆਰ ਕੀਤੇ | ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਮੈਡਮ ਸਰਬਜੀਤ ਕੌਰ ਸਰਾਂ ਅਤੇ ਸੀਨੀਅਰ ਕੋਆਰਡੀਨੇਟਰ ਮੈਡਮ ਸ਼ੁਭਜਿੰਦਰ ਕੌਰ ਨੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |