ਬਰਨਾਲਾ, 17 ਅਕਤੂਬਰ (ਰਾਜ ਪਨੇਸਰ)-ਸਥਾਨਕ ਸੰਘੇੜਾ ਰੋਡ ਬਰਨਾਲਾ ਨਜ਼ਦੀਕ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸੁਨੀਲ ਕੁਮਾਰ ਪੱੁਤਰ ਧਰਮਪਾਲ ਵਾਸੀ ਲੁਧਿਆਣਾ ਸੰਘੇੜਾ ਰੋਡ ਬਰਨਾਲਾ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ | ਜੋ ਕਿ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |