12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੀ. ਓ. ਸਟਾਫ਼ ਵਲੋਂ ਭਗੌੜਾ ਗਿ੍ਫਤਾਰ

ਅਜੀਤ ਡੈਸਕ 18-10-2025
ਬਰਨਾਲਾ, 17 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਗਿ੍ਫਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ-1 ਵਲੋਂ ਮਿਤੀ 25 ਜੁਲਾਈ 2019 ਵਿਚ ਗੋਬਿੰਦ ਸਿੰਘ ਗੋਪੀ ਪੱੁਤਰ ਸੁਖਦੇਵ ਸਿੰਘ ਵਾਸੀ ਬਰਨਾਲਾ ਵਗ਼ੈਰਾ ਖ਼ਿਲਾਫ਼ ਆਰਮਜ਼ ਐਕਟ ਅਧੀਨ ਇਕ ਮਾਮਲਾ ਦਰਜ ਕੀਤਾ ਗਿਆ ਸੀ | ਮਾਨਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ | ਜਿਸ 'ਤੇ ਅਦਾਲਤ ਨੇ ਮੁਲਜ਼ਮ ਨੂੰ 20 ਸਤੰਬਰ 2025 ਨੂੰ ਭਗੌੜਾ ਕਰਾਰ ਦੇ ਦਿੱਤਾ | ਉੱਧਰ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ | ਇਸ ਮੌਕੇ ਹੌਲਦਾਰ ਹਰਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਜੱਸ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪਰਾਲੀ ਸਾੜਨ ਤੋਂ ਰੋਕਣ ਲਈ ਪੁਲਿਸ ਤੇ ਕਲੱਸਟਰ ਟੀਮ ਵਲੋਂ ਪਿੰਡਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।