12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬਾਬਾ ਜੱਸ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 18-10-2025
ਮੱਖੂ, 17 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)- ਬਲਾਕ ਮੱਖੂ ਦੇ ਪਿੰਡ ਵਰਪਾਲ ਸਥਿਤ ਬਾਬਾ ਜੱਸ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਜਮਾਤ 10, +1 ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਜੀਵਨੀ ਬਾਰੇ ਸੰਖੇਪ ਵਿਚ ਦੱਸਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਰਣ ਸਿੰਘ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਘਰਾਂ 'ਚ ਸਵੇਰੇ ਤੇ ਸ਼ਾਮ ਸਮੇਂ ਪਾਠ ਜ਼ਰੂਰ ਕਰਿਆ ਕਰਨ | ਬੱਚਿਆਂ ਵਲੋਂ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਗਈ | ਇਸ ਮੌਕੇ ਜੋਬਨ ਜੋਤ ਸਿੰਘ, ਮਾਸਟਰ ਰਨ ਸਿੰਘ, ਹਰਪ੍ਰੀਤ ਸਿੰਘ, ਬਲਵੀਰ ਸਿੰਘ, ਬਲਵੀਰ ਸਿੰਘ, ਮੰਗਲ ਜੀਤ ਕੌਰ, ਹਰਪ੍ਰੀਤ ਕੌਰ, ਵੀਰਪਾਲ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਚੀਮਾ-ਜੋਧਪੁਰ ਵਿਖੇ ਤਿੰਨ ਰੋਜ਼ਾ ਆਰਟ ਵਰਕਸ਼ਾਪ ਸ਼ੁਰੂ ਅਗਲੀ ਖ਼ਬਰ ਪੀ. ਓ. ਸਟਾਫ਼ ਵਲੋਂ ਭਗੌੜਾ ਗਿ੍ਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।