12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਵਿਦਿਆਰਥੀ ਬਲਾਕ ਪੱਧਰ 'ਤੇ ਛਾਏ

ਅਜੀਤ ਡੈਸਕ 18-10-2025
ਟੱਲੇਵਾਲ, 17 ਅਕਤੂਬਰ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਪ੍ਰਾਇਮਰੀ ਅੰਡਰ-11 ਦੇ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ | ਇਹ ਜਾਣਕਾਰੀ ਪਿ੍ੰਸੀਪਲ ਮਨਕੰਵਲ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਬੈਡਮਿੰਟਨ ਤੇ ਚੈਸ ਦੇ ਮੁਕਾਬਲਿਆਂ 'ਚ ਕੋਚ ਮੈਡਮ ਅੰਮਿ੍ਤ ਕੌਰ ਦੀ ਅਗਵਾਈ ਹੇਠ ਭਾਗ ਲਿਆ ਤੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜੇਤੂ ਖਿਡਾਰੀਆਂ ਨੂੰ ਸਕੂਲ ਮੈਨੇਜਮੈਂਟ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਮੈਡਮ ਪਰਮਜੀਤ ਕੌਰ, ਕੋਚ ਰਣਜੀਤ ਸਿੰਘ, ਮੈਡਮ ਸਰਬਜੀਤ ਕੌਰ, ਸੰਦੀਪ ਕੌਰ, ਸੁਮਨਪ੍ਰੀਤ ਕੌਰ, ਕਿਰਨਜੋਤ ਕੌਰ, ਹਰਪ੍ਰੀਤ ਕੌਰ, ਪੂਜਾ ਵਰਮਾ, ਵੀਰਪ੍ਰੀਤ ਕੌਰ, ਸੰਦੀਪ ਕੌਰ, ਸ਼ਰਨਦੀਪ ਕੌਰ, ਸ਼ਿਵਰਜੀਤ ਕੌਰ, ਸੰਦੀਪ ਕੌਰ ਅਤੇ ਸੁਰਿੰਦਰ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਪੱਖੋਕੇ ਦੀ ਕਬੱਡੀ ਟੀਮ ਨੇ ਕਰਵਾਈ ਬੱਲੇ-ਬੱਲੇ ਅਗਲੀ ਖ਼ਬਰ ਸਰਕਾਰੀ ਸਕੂਲ ਚੀਮਾ-ਜੋਧਪੁਰ ਵਿਖੇ ਤਿੰਨ ਰੋਜ਼ਾ ਆਰਟ ਵਰਕਸ਼ਾਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।