12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਐਸ.ਬੀ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਟੂਰ

ਅਜੀਤ ਡੈਸਕ 18-10-2025
ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੂਰਜੀਤਪੁਰਾ ਦੇ ਵਿਦਿਆਰਥੀਆਂ ਵਲੋਂ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਟੂਰ ਦੌਰਾਨ ਵਿਦਿਆਰਥੀਆਂ ਨੂੰ ਬਠਿੰਡਾ ਦੇ ਪ੍ਰਸਿੱਧ ਰੋਜ਼ ਗਾਰਡਨ, ਬਠਿੰਡਾ ਲੇਕ, ਆਉਟਲੈਟ ਭੁੱਚੋ, ਹੰਡਿਆਇਆ ਅਤੇ ਚਿੜੀਆਘਰ ਵਿਖੇ ਲਿਜਾਇਆ ਗਿਆ | ਪਿ੍ੰਸੀਪਲ ਕਮਲਜੀਤ ਕੌਰ ਨੇ ਕਿਹਾ ਕਿ ਬੱਚਿਆਂ ਨੂੰ ਕਲਾਸਰੂਮ ਤੋਂ ਬਾਹਰ ਸਿੱਖਣ ਦਾ ਮੌਕਾ ਦੇਣਾ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ | ਅਜਿਹੇ ਟੂਰ ਬੱਚਿਆਂ ਵਿਚ ਆਤਮਵਿਸ਼ਵਾਸ, ਸਹਿਯੋਗ ਦੀ ਭਾਵਨਾ ਅਤੇ ਕੁਦਰਤ ਪ੍ਰਤੀ ਪਿਆਰ ਪੈਦਾ ਕਰਦੇ ਹਨ | ਇਸ ਮੌਕੇ ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ, ਅਧਿਆਪਕ ਹਰਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਭਵਨਦੀਪ ਕੌਰ, ਹਰਜਿੰਦਰ ਸਿੰਘ, ਗੁਰਮੇਲ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਪੱਖੋਕੇ ਦੀ ਕਬੱਡੀ ਟੀਮ ਨੇ ਕਰਵਾਈ ਬੱਲੇ-ਬੱਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।