ਬਰਨਾਲਾ, 17 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ ਮੋਬਾਈਲ ਫ਼ੋਨ ਮਿਲਣ 'ਤੇ ਥਾਣਾ ਸਿਟੀ-1 ਪੁਲਿਸ ਵਲੋਂ ਇਕ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਦਾਗਰ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਲੋਂ ਇਕ ਪੱਤਰ ਪ੍ਰਾਪਤ ਹੋਇਆ ਸੀ, ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਬੀਤੇ ਦਿਨ ਜੇਲ੍ਹ ਦੀ ਚੈਕਿੰਗ ਚੱਲ ਰਹੀ ਸੀ ਤਾਂ ਹਵਾਲਾਤੀ ਸੁਖਦੀਪ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਭਦੌੜ ਪਾਸਿਉ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ | ਪੁਲਿਸ ਕਾਰਵਾਈ ਅਨੁਸਾਰ ਹਵਾਲਾਤੀ ਸੁਖਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |