ਮਹਿਲ ਕਲਾਂ, 17 ਅਕਤੂਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਬਰਨਾਲਾ ਸ: ਸੁਨੀਤ ਇੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਪੋਸਟਰ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਨੰਗਲ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਸ: ਬਰਜਿੰਦਰ ਪਾਲ ਸਿੰਘ ਵਲੋਂ ਵਿਦਿਆਰਥਣ ਦੀ ਹੌਸਲਾ ਅਫ਼ਜਾਈ ਕਰਦਿਆਂ ਉਸ ਨੂੰ ਇਨਾਮ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਹਰਮਨਪ੍ਰੀਤ ਕੌਰ ਦੀ ਪ੍ਰਤਿਭਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਰਚਨਾਤਮਿਕ ਸੋਚ ਵੱਲ ਪ੍ਰੇਰਤ ਕਰਨ ਦਾ ਸ਼ਾਨਦਾਰ ਮਾਧਿਅਮ ਹਨ | ਇਸ ਮੌਕੇ ਉਨ੍ਹਾਂ ਨੇ ਸਕੂਲ ਵਿਖੇ ਚੱਲ ਰਹੀ ਮਾਪੇ-ਅਧਿਆਪਕ ਮਿਲਣੀ ਦਾ ਵੀ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਡੀ.ਓ. ਅੰਤਰਜੀਤ ਸਿੰਘ, ਸੁਖਵਿੰਦਰ ਸਿੰਘ, ਸਕੂਲ ਇੰਚਾਰਜ ਮਨਦੀਪ ਕੌਰ, ਮਾਸਟਰ ਰਜੇਸ਼ ਕੁਮਾਰ, ਗੁਰਮੀਤ ਸਿੰਘ ਹਮੀਦੀ, ਪੁਨੀਤ ਕੁਮਾਰ, ਮਨਦੀਪ ਕੌਰ, ਗ਼ੌਰੀ ਗਰਗ ਹਾਜ਼ਰ ਸਨ |