17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ 'ਚ ਲੱਗੀਆਂ ਰੌਣਕਾਂ, ਸਜੇ ਬਾਜ਼ਾਰ

ਅਜੀਤ ਡੈਸਕ 20-10-2025
ਤਪਾ ਮੰਡੀ, 19 ਅਕਤੂਬਰ (ਪ੍ਰਵੀਨ ਗਰਗ)-ਦੀਵਾਲੀ ਤੋਂ ਪਹਿਲਾਂ ਜਿੱਥੇ ਧਨਤੇਰਸ ਤਿਉਹਾਰ ਦੇ ਸ਼ੁੱਭ ਮੌਕੇ ਦੁਕਾਨਦਾਰਾਂ ਵਲੋਂ ਬਾਖ਼ੂਬੀ ਢੰਗ ਨਾਲ ਬਾਜ਼ਾਰ ਸਜਾਏ ਗਏ, ਉੱਥੇ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ 'ਚ ਖ਼ੂਬ ਰੌਣਕਾਂ ਦੇਖਣ ਨੂੰ ਮਿਲੀਆਂ ਅਤੇ ਦੁਕਾਨਦਾਰਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਦੀ ਝਲਕ ਦੇਖਣ ਨੂੰ ਮਿਲੀ, ਕਿਉਂਕਿ ਵੱਖ-ਵੱਖ ਵਪਾਰ ਨਾਲ ਸਬੰਧਿਤ ਦੁਕਾਨਾਂ 'ਤੇ ਗਾਹਕਾਂ ਦੀ ਭੀੜ ਉਮੜੀ ਹੋਈ ਸੀ ਅਤੇ ਲੋਕ ਆਪਣੀਆਂ ਜ਼ਰੂਰਤ ਦੀਆਂ ਸਬੰਧਿਤ ਲੋੜੀਂਦੀਆਂ ਚੀਜ਼ਾਂ ਦੀ ਖ਼ਰੀਦਦਾਰੀ ਕਰ ਰਹੇ ਸਨ | ਸ਼ਹਿਰ ਦੇ ਸਦਰ ਬਾਜ਼ਾਰ 'ਚ ਇਕ ਪਾਸੇ ਖ਼ੂਬ ਚਹਿਲ ਪਹਿਲ ਸੀ | ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਡੀ. ਐਸ. ਪੀ. ਗੁਰਬਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਨਾਲ ਹੀ ਪੈਟਰੋਲਿੰਗ ਕਰ ਕੇ ਸਮਾਜ ਵਿਰੋਧੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖੀ ਹੋਈ ਹੈ | ਗੱਲਬਾਤ ਦੌਰਾਨ ਡੀ.ਐਸ.ਪੀ. ਗੁਰਬਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀ ਬਿਨਾਂ ਕਿਸੇ ਡਰ ਭੈਅ ਤੋਂ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਉਣ | ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਗਰ ਸ਼ਹਿਰ 'ਚ ਕਿਤੇ ਵੀ ਕੋਈ ਅਣਸੁਖਾਂਵੀ ਘਟਨਾ ਵਾਪਰਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ |
ਪਿਛਲੀ ਖ਼ਬਰ ਮੀਂਹ ਕਾਰਨ ਘਰਾਂ ਅਤੇ ਖੇਤਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਹੋਇਆ ਮਨਜ਼ੂਰ - ਭਗਤਪੁਰਾ <br/> ਅਗਲੀ ਖ਼ਬਰ ਕਾਂਗਰਸ ਲੀਡਰਸ਼ਿਪ ਵਲੋਂ ਆਕਿਲ ਅਖ਼ਤਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।