17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਤੋਂ

ਅਜੀਤ ਡੈਸਕ 20-10-2025
ਮਹਿਲ ਕਲਾਂ, 19 ਅਕਤੂਬਰ (ਅਣਖੀ)-ਇਤਿਹਾਸਕ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਮਹਿਲ ਕਲਾਂ (ਬਰਨਾਲਾ) ਵਿਖੇ ਸਮੂਹ ਰਾਮਗੜ੍ਹੀਆ ਭਾਈਚਾਰੇ ਵਲੋਂ ਲੋਕਲ ਗੁਰਦੁਆਰਾ ਸਾਹਿਬ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬਾਬਾ ਵਿਸ਼ਵਕਰਮਾ ਅਤੇ ਕਿਰਤੀ ਭਾਈ ਲਾਲੋ ਦੀ ਮਿੱਠੀ ਯਾਦ 'ਚ ਤਿੰਨ ਰੋਜ਼ਾ ਧਾਰਮਿਕ ਸਮਾਗਮ 20 ਤੋਂ 22 ਅਕਤੂਬਰ ਤੱਕ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਅਨੁਸਾਰ ਇਸ ਸਬੰਧੀ 20 ਅਕਤੂਬਰ, ਸੋਮਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 22 ਅਕਤੂਬਰ, ਬੁੱਧਵਾਰ ਨੂੰ ਸਵੇਰੇ ਸਾਢੇ 6 ਵਜੇ ਪਾਏ ਜਾਣਗੇ | ਇਸ ਸਮਾਗਮ ਸਮੇਂ ਪ੍ਰਸਿੱਧ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਇਹ ਧਾਰਮਿਕ ਸਮਾਗਮ ਸਮੇਂ ਪਰਿਵਾਰਾਂ ਸਮੇਤ ਗੁਰਦੁਆਰਾ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਪਿੰਡ ਮੌੜਾਂ ਅਤੇ ਉੱਗੋਕੇ ਦਰਮਿਆਨ ਬਣ ਰਹੇ ਨਹਿਰੀ ਖਾਲ ਵਿਚ ਲੱਗ ਰਹੇ ਘਟੀਆ ਮਟੀਰੀਅਲ ਕਾਰਨ ਕਿਸਾਨਾਂ ਨੇ ਕੰਮ ਕਰਵਾਇਆ ਬ... ਅਗਲੀ ਖ਼ਬਰ ਯੂਥ ਕਾਂਗਰਸ ਵਲੋਂ ਵਾਰਡ ਨੰ: 5 ਦੇ ਖੁਸ਼ਪ੍ਰੀਤ ਸਿੰਘ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।