18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਜੀ. ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਦੀਵਾਲੀ ਸੰਬੰਧੀ ਮੁਕਾਬਲੇ ਕਰਵਾਏ

ਅਜੀਤ ਡੈਸਕ 20-10-2025
ਸ਼ਹਿਣਾ, 19 ਅਕਤੂਬਰ (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਚ ਦੀਵਾਲੀ ਦੇ ਤਿਉਹਾਰ ਦੇ ਮੌਕੇ 'ਤੇ ਵਿਦਿਆਰਥੀਆਂ ਵਿਚ ਗਿਆਨ ਦੀ ਜੋਤ ਜਗਾਉਣ ਲਈ ਇਕ ਵਿਸ਼ੇਸ਼ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ | ਇਸ ਮੁਕਾਬਲੇ ਵਿਚ ਸਕੂਲ ਦੇ ਚਾਰ ਹਾਊਸ ਕਲਪਨਾ ਚਾਵਲਾ, ਆਰੀਆ ਭੱਟਾ, ਸੀ.ਵੀ. ਰਮਨ ਅਤੇ ਹਰਗੋਬਿੰਦ ਖੁਰਾਣਾ ਹਾਊਸ ਨੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲੇ ਦੀ ਸ਼ੁਰੂਆਤ ਪਿ੍ੰਸੀਪਲ ਮੈਡਮ ਰਮਨਦੀਪ ਕੌਰ ਖੰਗੂੜਾ ਵਲੋਂ ਦੀਵਾਲੀ ਦੀ ਮਹੱਤਤਾ ਬਾਰੇ ਪ੍ਰੇਰਣਾਦਾਇਕ ਸੰਬੋਧਨ ਨਾਲ ਹੋਈ | ਵਿਦਿਆਰਥੀਆਂ ਨੇ ਵਿਗਿਆਨ, ਇਤਿਹਾਸ, ਭਾਰਤੀ ਸੰਸਕਿ੍ਤੀ ਅਤੇ ਆਮ ਗਿਆਨ ਨਾਲ ਸੰਬੰਧਿਤ ਪ੍ਰਸ਼ਨਾਂ ਦੇ ਉੱਤਰ ਬਹੁਤ ਹੀ ਵਿਸ਼ਵਾਸ ਅਤੇ ਤੇਜ਼ੀ ਨਾਲ ਦਿੱਤੇ | ਹਰ ਪੜਾਅ ਵਿਚ ਵਿਦਿਆਰਥੀਆਂ ਨੇ ਆਪਣੇ ਗਿਆਨ ਤੇ ਚੁਸਤ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮੁਕਾਬਲੇ ਦੇ ਅੰਤ ਵਿਚ ਕਲਪਨਾ ਚਾਵਲਾ ਹਾਊਸ ਨੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਆਰੀਆ ਭੱਟਾ ਹਾਊਸ ਦੂਜੇ ਸਥਾਨ 'ਤੇ ਰਿਹਾ | ਸਕੂਲ ਦੇ ਚੇਅਰਮੈਨ ਅਵਤਾਰ ਸਿੰਘ ਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਗਿੱਲ ਕੱਟੂ ਦੀ ਪੁਸਤਕ 'ਮੇਰੀਆਂ ਚੋਣਵੀਂਆਂ ਬੋਲੀਆਂ' 'ਤੇ ਗੋਸ਼ਟੀ ਕਰਵਾਈ ਅਗਲੀ ਖ਼ਬਰ ਐਸ.ਬੀ.ਐਸ. ਸਕੂਲ ਵਿਖੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।