24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬਰਨਾਲਾ ਪੁਲਿਸ ਵਲੋਂ ਪੁਲਿਸ ਯਾਦਗਾਰੀ ਦਿਵਸ ਮਨਾਇਆ

ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਨ ਮੌਕੇ ਡਿਪਟੀ ਕਮਿਸ਼ਨਰ ਟੀ ਬੈਨਿਥ, ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਅਤੇ ਹੋਰ | ਤਸਵੀਰ : ਰਿੰਪੀ ਸਟੂਡੀਓ <br/> 22-10-2025
ਬਰਨਾਲਾ, 21 ਅਕਤੂਬਰ (ਨਰਿੰਦਰ ਅਰੋੜਾ)-ਜ਼ਿਲ੍ਹਾ ਬਰਨਾਲਾ ਪੁਲਿਸ ਵਲੋਂ ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਪੁਲਿਸ ਯਾਦਗਾਰੀ ਦਿਵਸ ਐਸ.ਐਸ.ਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਐਸ.ਐਸ.ਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਨੇ ਕਿਹਾ ਕਿ ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹਾਂ ਕਿਉਂਕਿ ਇਨ੍ਹਾਂ ਸ਼ਹੀਦਾਂ ਕਰ ਕੇ ਹੀ ਅੱਜ ਅਸੀਂ ਆਜ਼ਾਦੀ ਨਾਲ ਸਾਹ ਲੈ ਰਹੇ ਹਾਂ | ਉਨ੍ਹਾਂ ਕਿਹਾ ਕਿ ਅੱਜ 27 ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ | ਪੁਲਿਸ ਫੋਰਸ ਸਾਡਾ ਪਰਿਵਾਰ ਹੈ, ਬਰਨਾਲਾ ਪੁਲਿਸ ਉਨ੍ਹਾਂ ਵਾਸਤੇ ਸਦਾ ਖੜੀ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅੱਜ ਵੀ ਇਹ ਮਹਿਸੂਸ ਹੁੰਦਾ ਹੈ ਕਿ ਪੰਜਾਬ ਪੁਲਿਸ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਜਾਂਦੀਆਂ ਹਨ | ਗੱਲਬਾਤ ਕਰਦਿਆਂ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਅਸੀਂ ਅਜਿਹੇ ਸ਼ਹੀਦਾਂ ਦੇ ਪਰਿਵਾਰ ਹਾਂ ਜਿਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ | ਮਰਨਾ ਹਰ ਕਿਸੀ ਨੇ ਹੈ, ਪਰ ਮੌਤ ਤੋਂ ਬਾਅਦ ਵੀ ਜਿੰਦਾ ਰਹਿਣਾ ਇਹ ਸ਼ਹੀਦਾਂ ਤੋਂ ਸਿੱਖਿਆ ਜਾ ਸਕਦਾ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹੇ 'ਚ ਗੁਰੂ ਸਾਹਿਬਾਨ ਦੇ 11 ਚਰਨ ਛੋਹ ਪ੍ਰਾਪਤ ਥ... ਅਗਲੀ ਖ਼ਬਰ ਹਲਕਾ ਇੰਚਾਰਜ ਅਤੇ ਐਸ.ਡੀ.ਐਮ. ਨੇ 44 ਹੜ੍ਹ ਪੀੜਤਾਂ ਨੂੰ ਮੁਆਵਜ਼ੇ ਵਜੋਂ 11.18 ਲੱਖ ਰੁਪਏ ਤਕਸੀਮ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।