24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਲੌਂਗਪੁਰੀ ਸਕੂਲ ਪੱਖੋ ਕਲਾਂ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

ਅਜੀਤ ਡੈਸਕ 22-10-2025
ਰੂੜੇਕੇ ਕਲਾਂ, 21 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਦੀਵਾਲੀ ਦਾ ਤਿਉਹਾਰ ਤੇ ਬੰਦੀ ਛੋੜ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਦੇ ਦੀਵਾ ਸਜਾਉਣ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਅਤੇ ਸਾਰੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਸਤੀਸ਼ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਆਪਸੀ ਭਾਈਚਾਰਕ ਸਾਂਝ ਨਾਲ ਤਿਉਹਾਰ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ ਤੋਂ ਇਲਾਵਾ ਅਧਿਆਪਕ ਤੇ ਵਿਦਿਆਰਥੀ ਹਾਜਰ ਸਨ |
ਪਿਛਲੀ ਖ਼ਬਰ ਚੀਮਾ-ਜੋਧਪੁਰ ਸਕੂਲ ਵਿਖੇ ਤਿੰਨ ਦਿਨਾਂ ਆਰਟ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹੇ 'ਚ ਗੁਰੂ ਸਾਹਿਬਾਨ ਦੇ 11 ਚਰਨ ਛੋਹ ਪ੍ਰਾਪਤ ਥ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।