24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਨਿਊ ਹੋਰਜੀਨਜ ਸਕੂਲ ਦੇ ਵਿਦਿਆਰਥੀਆਂ ਨੇ ਲੋੜਵੰਦ ਬੱਚਿਆਂ ਨਾਲ ਦੀਵਾਲੀ ਮਨਾਈ

ਅਜੀਤ ਡੈਸਕ 22-10-2025
ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਨਿਊ ਹੋਰੀਜਨਜ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਸ੍ਰੀਮਤੀ ਪ੍ਰਵੀਨ ਸ਼ਰਮਾ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਗ਼ਰੀਬ ਤੇ ਲੋੜਵੰਦ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਮਿਠਾਈਆਂ, ਫਲ, ਕੱਪੜੇ, ਖਿਡੌਣੇ ਤੇ ਗਿਫ਼ਟ ਵੰਡੇ | ਇਸ ਮੌਕੇ ਪਿ੍ੰਸੀਪਲ ਪ੍ਰਵੀਨ ਸ਼ਰਮਾ ਨੇ ਕਿਹਾ ਕਿ ਸੰਸਥਾ ਵਲੋਂ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਮਾਜ ਦੀਆਂ ਵੱਖ-ਵੱਖ ਸਰਗਰਮੀਆਂ ਵਿਚ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਪ੍ਰੇਰਿਆ ਜਾਂਦਾ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਮਸਲੇ ਵਿਚਾਰੇ ਅਗਲੀ ਖ਼ਬਰ ਡਾ. ਅਮਨਦੀਪ ਸਿੰਘ ਟੱਲੇਵਾਲੀਆ ਦੇ ਗੀਤ 'ਜਾਗੋ ਵਿਚੋਂ ਸੈੱਲ ਮੁੱਕ ਗਏ' ਦਾ ਪੋਸਟਰ ਕੀਤਾ ਲੋਕ-ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।