24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬਾਬਾ ਵਿਸ਼ਵਕਰਮਾ ਦੇ ਪ੍ਰਕਾਸ਼ ਦਿਵਸ ਮੌਕੇ ਕਥਾ ਕੀਰਤਨ ਸਮਾਗਮ ਭਲਕੇ-ਨਗਰ ਕੀਰਤਨ ਅੱਜ <br/>

ਅਜੀਤ ਡੈਸਕ 22-10-2025
ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਰਾਮਗੜ੍ਹੀਆ ਬਰਨਾਲਾ ਵਲੋਂ ਬਾਬਾ ਵਿਸ਼ਵਕਰਮਾ ਦਾ ਪ੍ਰਕਾਸ਼ ਦਿਵਸ 23 ਅਕਤੂਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇਜਾ ਸਿੰਘ ਮਹਿਲ ਅਤੇ ਅਹੁਦੇਦਾਰ ਗੁਰਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਦੇ ਭੋਗ 23 ਅਕਤੂਬਰ ਨੂੰ ਸਵੇਰੇ 9 ਵਜੇ ਪਾਏ ਜਾਣਗੇ | ਉਪਰੰਤ ਕਥਾ ਕੀਰਤਨ ਦਰਬਾਰ ਸਜਾਇਆ ਜਾਵੇਗਾ | ਜਿਸ ਵਿਚ ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਅਮਰਜੀਤ ਸਿੰਘ ਠੀਕਰੀਵਾਲਾ ਵਾਲੇ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਰਾਮਗੜ੍ਹੀਆ ਅਤੇ ਕਥਾਵਾਚਕ ਗਿ: ਸਤਪਾਲ ਸਿੰਘ ਫਰਵਾਹੀ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | 22 ਅਕਤੂਬਰ ਨੂੰ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਗੁਰਦੁਆਰਾ ਸਾਹਿਬ ਰਾਮਗੜ੍ਹੀਆ ਤੋਂ ਸਵੇਰੇ 9:30 ਵਜੇ ਆਰੰਭ ਹੋ ਕੇ ਜੰਡਾ ਵਾਲਾ ਰੋਡ, ਸੇਖਾ ਰੋਡ ਗਲੀ ਨੰ: 4, ਨਵਾਂ ਸਿਨੇਮਾ ਰੋਡ ਤੋਂ ਧਨੌਲਾ, ਆਈ.ਟੀ.ਆਈ. ਚੌਂਕ, ਨਾਨਕਸਰ ਰੋਡ, ਕਚਹਿਰੀ ਚੌਂਕ, ਪੱਕਾ ਕਾਲਜ ਰੋਡ, ਫਰਵਾਹੀ ਬਾਜ਼ਾਰ, ਗੁ: ਸਿੰਘ ਸਭਾ, ਗੱਡਾਖਾਨਾ ਚੌਂਕ, ਭਗਵਾਨ ਬਾਲਮੀਕ ਚੌਂਕ, ਗੁ: ਬਾਬਾ ਗਾਂਧਾ ਸਿੰਘ, ਸੰਧੂ ਪੱਤੀ ਹੁੰਦਾ ਹੋਇਆ ਗੁ: ਰਾਮਗੜ੍ਹੀਆ ਸਾਹਿਬ ਵਿਖੇ ਸਮਾਪਤ ਹੋਵੇਗਾ |

ਪਿਛਲੀ ਖ਼ਬਰ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਾਕਿਯੂ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਮਸਲੇ ਵਿਚਾਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।