25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਹਲਕਾ ਮਹਿਲ ਕਲਾਂ ਦੇ 27 ਹੜ੍ਹ ਪੀੜਤਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ

ਅਜੀਤ ਡੈਸਕ 22-10-2025
ਮਹਿਲ ਕਲਾਂ, 21 ਅਕਤੂਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਤਹਿਤ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਕੁਲਵੰਤ ਸਿੰਘ ਪੰਡੋਰੀ ਅਤੇ ਉਪ ਮੰਡਲ ਮੈਜਿਸਟੇ੍ਰਟ ਮਹਿਲ ਕਲਾਂ ਮੈਡਮ ਸੋਨਮ ਨੇ ਅੱਜ ਮਹਿਲ ਕਲਾਂ ਹਲਕੇ ਦੇ 27 ਹੜ੍ਹ ਪੀੜਤਾਂ ਨੂੰ 5.49 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ | ਇਸ ਮੌਕੇ ਵਿਧਾਇਕ ਪੰਡੋਰੀ ਨੇ ਦੱਸਿਆ ਕਿ ਭਾਰੀ ਬਰਸਾਤ ਜਾਂ ਹੜ੍ਹ ਵਰਗੇ ਹਾਲਾਤ ਨਾਲ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਮਦਦ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪਾਰਦਰਸ਼ੀ ਤਰੀਕੇ ਨਾਲ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਕੋਈ ਵੀ ਪੀੜਤ ਪਰਿਵਾਰ ਦੀ ਕੋਈ ਲੋੜ ਨਾ ਰਹਿ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਜਿੱਥੇ ਵੀ ਜਿਸ ਵੀ ਕਿਸਮ ਦੀ ਲੋੜ ਹੈ, ਉਹ ਸਰਕਾਰ ਵਲੋਂ ਪੂਰੀ ਕੀਤੀ ਜਾ ਰਹੀ ਹੈ | ਐਸ.ਡੀ.ਐਮ. ਮੈਡਮ ਸੋਨਮ ਨੇ ਦੱਸਿਆ ਕਿ ਮਹਿਲ ਕਲਾਂ ਹਲਕੇ ਦੇ ਕੁੱਲ 41 ਹੜ੍ਹ ਪੀੜਤ ਪਰਿਵਾਰਾਂ ਨੂੰ 9.82 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਜਾ ਰਹੀ ਹੈ | ਇਸ ਮੌਕੇ ਚੇਅਰਮੈਨ ਸੁਖਵਿੰਦਰ ਦਾਸ, ਐਸ.ਐੱਚ.ਓ. ਸਰਬਜੀਤ ਸਿੰਘ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਕੋਆਰਡੀਨੇਟਰ ਗੁਰਪ੍ਰੀਤ ਗੁਰੀ ਅÏਲਖ, ਦਵਿੰਦਰ ਸਿੰਘ ਧਨੋਆ, ਕਾਕਾ ਰਵਨੀਤ ਸਿੰਘ ਪੰਡੋਰੀ, ਪੀ.ਏ. ਬਿੰਦਰ ਸਿੰਘ ਖ਼ਾਲਸਾ, ਹਰਮਨਜੀਤ ਸਿੰਘ ਰਾਏ ਕੁਤਬਾ, ਕੈਪਟਨ ਜਤਿੰਦਰਪਾਲ ਸਿੰਘ ਪੰਡੋਰੀ, ਬਲਜੀਤ ਸਿੰਘ ਪੰਡੋਰੀ, ਮੈਡਮ ਰਮਨਦੀਪ ਕੌਰ, ਮੋਹਿਤ ਗਰਗ, ਯਾਦਵਿੰਦਰ ਯਾਦੂ, ਬਲਵੀਰ ਸਿੰਘ ਰਾਏਸਰ, ਹਰਦੇਵ ਸਿੰਘ ਪਟਵਾਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹਿਰ ਵਾਸੀਆਂ ਨੇ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ <br/> ਅਗਲੀ ਖ਼ਬਰ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ-ਵਿਧਾਇਕ ਉਗੋਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।