26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਐਮ. ਐਲ. ਜੀ. ਸਕੂਲ ਚੀਮਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 22-10-2025
ਚੀਮਾ ਮੰਡੀ, 21 ਅਕਤੂਬਰ (ਜਗਰਾਜ ਮਾਨ) - ਇਲਾਕੇ ਦੀ ਨਾਂਮਵਰ ਸੰਸਥਾ ਐਮ.ਐਲ.ਜੀ. ਕਾਨਵੈਂਟ ਸਕੂਲ (ਸੀ ਬੀ ਐਸ ਸੀ ਨਵੀ ਦਿੱਲੀ ਤੋਂ ਮਾਨਤਾ ਪ੍ਰਾਪਤ) ਦੇ ਕੈਂਪਸ ਵਿੱਚ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਦਾ ਉਦੇਸ਼ ਬੱਚਿਆਂ ਵਿਚ ਤਿਉਹਾਰਾਂ ਨੂੰ ਆਪਸੀ ਪਿਆਰ ਦੇ ਨਾਲ ਮਨਾਉਣ ਦੀ ਭਾਵਨਾ ਪੈਦਾ ਕਰਨਾ ਹੈ | ਸਕੂਲ ਵਿਚ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਸਰਗਰਮੀਆਂ ਕਰਵਾਈਆਂ ਗਈਆਂ | ਇਸ ਦੌਰਾਨ ਬੱਚਿਆਂ ਨੇ ਧੰਨਤੇਰਸ, ਦੀਵਾਲੀ ਦੇ ਤਿਉਹਾਰ ਬਾਰੇ ਅਤੇ ਸ੍ਰੀ ਰਾਮ ਚੰਦਰ ਜੀ, ਸਵਾਮੀ ਦਇਆਨੰਦ ਅਤੇ ਭਗਵਾਨ ਮਹਾਂਵੀਰ ਸਵਾਮੀ ਆਦਿ ਮਹਾਂਪੁਰਸ਼ਾਂ ਦੇ ਜੀਵਨ ਉੱਤੇ ਵੀ ਚਾਨਣਾ ਪਾਇਆ | ਸਕੂਲ ਦੇ 4 ਹਾਊਸ (ਕੈਮਲੀਆ, ਮੈਰੀ ਗੋਲਡ, ਕਾਰਨੇਸ਼ਨ, ਯੈਰੋ ਹਾਊਸ) ਦੇ ਵੱਖ-ਵੱਖ ਬੱਚਿਆ ਵਿੱਚ ਇੰਟਰ-ਹਾਊਸ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ | ਪਿ੍ੰਸੀਪਲ ਡਾ. ਵਿਕਾਸ ਸੂਦ ਨੇ ਵਿਦਿਆਰਥੀਆਂ ਦੁਆਰਾ ਬਣਾਈਆਂ ਗਈਆਂ ਰੰਗੋਲੀਆਂ ਦੀ ਪ੍ਰਸ਼ੰਸਾ ਕਰਕੇ ਉਹਨਾ ਦਾ ਉਤਸ਼ਾਹ ਵਧਾਇਆ ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪਿ੍ੰਸੀਪਲ ਡਾ. ਵਿਕਾਸ ਸੂਦ ਅਤੇ ਸਮੂਹ ਸਟਾਫ ਮੌਜੂਦ ਸਨ |
ਪਿਛਲੀ ਖ਼ਬਰ ਸਾਹਿਤ ਦੀ ਸਮਕਾਲੀਨ ਪ੍ਰਸੰਗਿਕਤਾ ਉੱਤੇ ਵਿਸ਼ੇਸ਼ ਭਾਸ਼ਨ ਅਗਲੀ ਖ਼ਬਰ ਵਿਧਾਇਕ ਨੇ ਪਿੰਡ ਮੁਬਾਰਕਪੁਰ ਦੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।