ਤਪਾ ਮੰਡੀ, 22 ਅਕਤੂਬਰ (ਵਿਜੇ ਸ਼ਰਮਾ)-ਤਪਾ ਖੇਤਰ ਅੰਦਰ ਭਗਵਾਨ ਸ੍ਰੀ ਵਿਸ਼ਵਕਰਮਾ ਦਿਵਸ ਸਮੂਹ ਮਿਸਤਰੀ ਭਾਈਚਾਰੇ ਵਲੋਂ ਡੇਰਾ ਬਾਬਾ ਇੰਦਰ ਦਾਸ ਵਿਖੇ ਸਥਾਪਿਤ ਵਿਸ਼ਵਕਰਮਾ ਮੰਦਰ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਮਿਸਤਰੀ ਭਾਈਚਾਰੇ ਵਲੋਂ ਡੇਰੇ ਦੇ ਮੁੱਖ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਦੀ ਅਗਵਾਈ ਵਿਚ ਵਿਸ਼ਵਕਰਮਾ ਮੰਦਰ 'ਤੇ ਲੱਗੇ ਨਿਸ਼ਾਨ ਸਾਹਿਬ ਦੇ ਵਸਤਰ ਚੋਲ੍ਹਾ ਸਾਹਿਬ ਬਦਲਿਆ ਗਿਆ | ਇਸ ਮੌਕੇ ਸੰਤ ਬਾਬਾ ਭਗਵਾਨ ਦਾਸ ਨੇ ਦੱਸਿਆ ਕਿ ਹਰ ਸਾਲ ਭਗਵਾਨ ਸ੍ਰੀ ਵਿਸ਼ਵਕਰਮਾ ਦਿਵਸ ਮੌਕੇ ਸ੍ਰੀ ਨਿਸ਼ਾਨ ਸਾਹਿਬ ਦਾ ਚੋਲ੍ਹਾ ਸਾਹਿਬ ਬਦਲਿਆ ਜਾਂਦਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਡੇਰੇ ਅੰਦਰ 23 ਅਕਤੂਬਰ ਨੂੰ ਸਮਾਗਮ ਕੀਤਾ ਜਾਵੇਗਾ ਅਤੇ ਅਤੁੱਟ ਲੰਗਰ ਵਰਤਾਇਆ ਜਾਵੇਗਾ | ਇਸ ਮੌਕੇ ਨੰਬਰਦਾਰ ਕਮਲ ਵਿਰਕ, ਅਵਤਾਰ ਸਿੰਘ, ਚੇਤਾ ਸਿੰਘ, ਜੱਗਾ ਸਿੰਘ ਆਦਿ ਹਾਜ਼ਰ ਸਨ |