ਧਨੌਲਾ, 22 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਦੀਵਾਲੀ ਦਾ ਤਿਉਹਾਰ ਸੰਸਥਾ ਦੇ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਅਤੇ ਪਿ੍ੰਸੀਪਲ ਵਰੁਣਦੀਪ ਕੌਰ ਵਾਲੀਆ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਸਕੂਲ ਕੈਂਪਸ ਨੂੰ ਰੰਗ-ਬਿਰੰਗੀਆਂ ਲਾਈਟਾਂ, ਦੀਵਿਆਂ ਅਤੇ ਸਜਾਵਟੀ ਸਮੱਗਰੀ ਨਾਲ ਸੁਸ਼ੋਭਿਤ ਕੀਤਾ ਗਿਆ | ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਨੇ ਬੱਚਿਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਵੀ ਪ੍ਰਗਟ ਕੀਤੇ ਅਤੇ ਸਾਫ਼-ਸੁਥਰੀ, ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ | ਇਸ ਮੌਕੇ ਪਿ੍ੰਸੀਪਲ ਵਰੁਣਦੀਪ ਕੌਰ ਵਾਲੀਆ, ਅਵਤਾਰ ਸਿੰਘ ਗੋਗੀ ਭੱਠਲ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |