21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਡੇਰਾ ਬਾਬਾ ਇੰਦਰ ਦਾਸ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 24-10-2025
ਤਪਾ ਮੰਡੀ, 23 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸਥਿਤ ਡੇਰਾ ਬਾਬਾ ਇੰਦਰ ਦਾਸ ਜੀ ਵਿਖੇ ਡੇਰਾ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਦੀ ਦੇਖ-ਰੇਖ ਹੇਠ ਵਿਸ਼ਵਕਰਮਾ ਵੈੱਲਫੇਅਰ ਕਮੇਟੀ ਤਪਾ ਵਲੋਂ ਸਮੂਹ ਨਗਰ ਦੇ ਸਹਿਯੋਗ ਸਦਕਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਧਾਰਮਿਕ ਸਮਾਗਮ ਮੌਕੇ ਸੰਗਤ ਨੇ ਵੱਡੀ ਗਿਣਤੀ 'ਚ ਸ਼ਿਰਕਤ ਕਰ ਕੇ ਸੰਤਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਸੰਤ ਬਾਬਾ ਭਗਵਾਨ ਦਾਸ ਨੇ ਸੰਗਤ ਨੂੰ ਦੱਸਿਆ ਕਿ ਕਿਰਤ ਦੇ ਦੇਵਤਾ ਵਜੋਂ ਜਾਣੇ ਜਾਂਦੇ ਬਾਬਾ ਵਿਸ਼ਵਕਰਮਾ ਪੂਰੀ ਸਿ੍ਸ਼ਟੀ ਦੇ ਸ੍ਰੇਸ਼ਟ ਨਿਰਮਾਤਾ ਹਨ | ਉਨ੍ਹਾਂ ਸਮੁੱਚੀ ਸੰਗਤ ਤੇ ਮਿਸਤਰੀ ਭਾਈਚਾਰੇ ਨੂੰ ਗੁਰੂਆਂ ਦੇ ਦਿਖਾਏ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਭੋਗ ਉਪਰੰਤ ਜਲੇਬੀਆਂ, ਖੀਰ ਤੇ ਪੂਰੀਆਂ ਛੋਲਿਆਂ ਦਾ ਲੰਗਰ ਅਤੁੱਟ ਵਰਤਿਆ | ਇਸ ਮੌਕੇ ਵਿਸ਼ਵਕਰਮਾ ਵੈੱਲਫੇਅਰ ਅਤੇ ਰਾਮਗੜ੍ਹੀਆ ਕਮੇਟੀ ਤੋਂ ਇਲਾਵਾ ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ, ਟਰੱਕ ਯੂਨੀਅਨ ਤਪਾ ਦੇ ਪ੍ਰਧਾਨ ਜਸਵਿੰਦਰ ਚੱਠਾ, ਬਲਜੀਤ ਸਿੰਘ ਬਾਸੀ, ਮਹੰਤ ਬੁੱਕਣ ਦਾਸ, ਮਹੰਤ ਰਘੁਬੀਰ ਦਾਸ, ਮਹੰਤ ਬੀਰਬਲ ਦਾਸ, ਮਹੰਤ ਸੋਮ ਦਾਸ, ਰਘੁਬੀਰ ਚੰਦ ਅਗਰਵਾਲ, ਸਤਪਾਲ ਮੌੜ, ਬਿੰਦਰ ਤਾਜੋ, ਦੀਪਾ ਬੂਟਾ ਵਾਲਾ, ਅਸ਼ਵਨੀ ਚੌਧਰੀ, ਦੀਪਕ ਬਾਂਸਲ, ਮੱਖਣ ਰੂੜੇਕੇ, ਮਿਸਤਰੀ ਚੇਤ ਸਿੰਘ, ਮਿਸਤਰੀ ਬਲਦੇਵ ਸਿੰਘ, ਮਿਸਤਰੀ ਅਵਤਾਰ ਸਿੰਘ, ਮਿਸਤਰੀ ਮੁੰਦਰੀ ਸਿੰਘ, ਮਿਸਤਰੀ ਸੁਰਿੰਦਰ ਸਿੰਘ, ਮਿ: ਦੀਦਾਰ ਸਿੰਘ, ਮਿਸਤਰੀ ਇਕਬਾਲ ਸਿੰਘ, ਮਹਿਮਾ ਚੱਠਾ, ਟੀਟੂ ਦੀਕਸ਼ਤ, ਭਗਵੰਤ ਚੱਠਾ, ਡਾ: ਗੁਰਪ੍ਰੀਤ ਸਿੰਘ ਸਿੱਧੂ, ਡਾ: ਜਗਦੇਵ ਸਿੰਘ ਗੋਦੀ, ਮਿਸਤਰੀ ਪੋਪਲੀ, ਮਿਸਤਰੀ ਹਰਵਿੰਦਰ ਸਿੰਘ, ਮਿਸਤਰੀ ਹਰਬੰਸ ਸਿੰਘ ਗਾਂਧੀ, ਹਰਪਾਲ ਸਿੰਘ, ਮਹਿੰਦਰ ਸਿੰਘ, ਕਾਕਾ ਸਿੰਘ, ਹਰਦੇਵ ਸਿੰਘ, ਸਰਬਜੀਤ ਸਿੰਘ ਬੰਟੀ, ਸਰਬਜੀਤ ਸਿੰਘ ਪੰਧੇਰ, ਜੀਵਨ ਅÏਜਲਾ ਆਦਿ ਸਮੂਹ ਮੰਡੀ ਨਿਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਅ ਲਈ ਜਾਗਰੂਕ ਕੀਤਾ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਨੇ ਹੁਨਰ ਕਲਾ ਤੇ ਵਿਗਿਆਨ ਨੂੰ ਵਿਕਸਿਤ ਕੀਤਾ-ਅਮਨ ਅਰੋੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।