21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸਿਹਤ ਵਿਭਾਗ ਨੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਅ ਲਈ ਜਾਗਰੂਕ ਕੀਤਾ

ਅਜੀਤ ਡੈਸਕ 24-10-2025
ਬਰਨਾਲਾ, 23 ਅਕਤੂਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੀ ਰੋਕਥਾਮ ਲਈ ਘਰ-ਘਰ ਜਾ ਕੇ, ਗਰੁੱਪ ਮੀਟਿੰਗਾਂ ਕਰ ਕੇ ਅਤੇ ਸਕੂਲਾਂ ਵਿਚ ਬੱਚਿਆਂ ਨੂੰ ਬਚਾਅ ਅਤੇ ਇਲਾਜ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਬਲਜੀਤ ਸਿੰਘ ਅਤੇ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ: ਮੁਨੀਸ਼ ਕੁਮਾਰ ਨੇ ਦੱਸਿਆ ਕਿ ਕੋਈ ਵੀ ਬੁਖ਼ਾਰ ਮਲੇਰੀਆ, ਡੇਂਗੂ ਜਾਂ ਚਿਕਨਗੁਨੀਆ ਹੋ ਸਕਦਾ ਹੈ | ਇਸ ਲਈ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ/ ਹਸਪਤਾਲ ਵਿਚ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ ਕਿਉਂਕਿ ਇਲਾਜ ਵਿਚ ਦੇਰੀ ਕਈ ਵਾਰ ਖ਼ਤਰੇ ਦਾ ਕਾਰਨ ਬਣ ਸਕਦੀ ਹੈ ਅਤੇ ਦੱਸਿਆ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦਾ ਇਲਾਜ ਅਤੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ | ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਰਵੇ ਦੌਰਾਨ ਘਰਾਂ ਅਤੇ ਘਰਾਂ ਤੋਂ ਬਾਹਰ ਪਾਣੀ ਖੜ੍ਹੇ ਹੋਣ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਿੱਥੇ ਲਾਰਵਾ ਮਿਲਦਾ ਹੈ, ਓਥੇ ਲਾਰਵੀਸਾਈਡ ਸਪ੍ਰੇਅ ਨਾਲ ਮੌਕੇ 'ਤੇ ਹੀ ਨਸ਼ਟ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਕੂਲਾਂ-ਕਾਲਜਾਂ ਅਤੇ ਸੱਥਾਂ ਵਿਚ ਗਰੁੱਪ ਮੀਟਿੰਗਾਂ ਕਰ ਕੇ ਲੋਕਾਂ ਨੂੰ ਪੈਫਲੈਟ, ਪੋਸਟਰ ਵੰਡ ਕੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਸੁਪਰਵਾਈਜ਼ਰ ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਸ਼ਹਿਣਾ, ਰਾਜ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਹਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਉਲੀਕੀ ਜਾਵੇਗੀ-ਸਰਬਜੀਤ ਸਿੰਘ ਸਰਬੀ <b... ਅਗਲੀ ਖ਼ਬਰ ਡੇਰਾ ਬਾਬਾ ਇੰਦਰ ਦਾਸ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।