21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਉਲੀਕੀ ਜਾਵੇਗੀ-ਸਰਬਜੀਤ ਸਿੰਘ ਸਰਬੀ <br/>

ਅਜੀਤ ਡੈਸਕ 24-10-2025
ਮਹਿਲ ਕਲਾਂ, 23 ਅਕਤੂਬਰ (ਅਵਤਾਰ ਸਿੰਘ ਅਣਖੀ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਾਂਗਰਸ ਕਿਸਾਨ ਸੈੱਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸਰਬਜੀਤ ਸਿੰਘ ਸਰਬੀ ਆੜ੍ਹਤੀਆ ਨੇ ਕਿਹਾ ਹੈ ਕਿ ਲੋਕਾਂ ਨੂੰ ਵੱਡੇ-ਵੱਡੇ ਸਬਜਬਾਗ਼ ਦਿਖਾ ਕੇ ਸੱਤਾ 'ਤੇ ਕਾਬਜ਼ ਹੋਈ 'ਆਪ' ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ¢ ਇੱਥੇ ਗੱਲਬਾਤ ਕਰਦਿਆਂ ਸਰਬੀ ਆੜ੍ਹਤੀ ਨੇ ਕਿਹਾ ਕਿ ਅੱਜ ਸੂਬੇ ਦਾ ਕੋਈ ਵੀ ਵਰਗ ਮÏਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹੈ¢ ਉਨ੍ਹਾਂ ਕਿਹਾ ਕਿ ਭਾਵੇਂ ਉਹ ਕਿਸਾਨ ਹੋਵੇ, ਮਜ਼ਦੂਰ ਹੋਵੇ, ਸਰਕਾਰੀ ਮੁਲਾਜ਼ਮ ਹੋਵੇ ਜਾਂ ਫਿਰ ਵਪਾਰੀ, ਹਰ ਕੋਈ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆ ਚੁੱਕਾ ਹੈ¢ ਸਰਬੀ ਨੇ ਦਾਅਵਾ ਕੀਤਾ ਕਿ 'ਆਪ' ਸਰਕਾਰ ਦੀਆਂ ਨਾਕਾਮੀਆਂ ਤੋਂ ਅੱਕੇ ਹੋਏ ਲੋਕ ਹੁਣ ਕਾਂਗਰਸ ਪਾਰਟੀ ਦੇ ਰਾਜ ਨੂੰ ਚੇਤੇ ਕਰਨ ਲੱਗੇ ਹਨ¢ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ¢ ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਕਿਸਾਨ ਸੈੱਲ ਵੱਲੋਂ ਜਲਦ ਹੀ ਪਿੰਡ-ਪਿੰਡ ਪੱਧਰ 'ਤੇ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ¢ ਇਨ੍ਹਾਂ ਕਮੇਟੀਆਂ ਰਾਹੀਂ ਕਿਸਾਨਾਂ ਨੂੰ ਮੁੜ ਕਾਂਗਰਸ ਪਾਰਟੀ ਦੇ ਝੰਡੇ ਹੇਠਾਂ ਲਾਮਬੰਦ ਕੀਤਾ ਜਾਵੇਗਾ¢ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਵੀ ਉਲੀਕੀ ਜਾਵੇਗੀ¢

ਪਿਛਲੀ ਖ਼ਬਰ ਪਿੰਡ ਠੁੱਲੀਵਾਲ ਦੇ ਨÏਜਵਾਨ ਵਲੋਂ ਮੈਲਬÏਰਨ ਦਾ 2 ਰੋਜ਼ਾ ਸਭ ਤੋਂ ਵੱਡਾ ਭੰਗੜਾ ਮੁਕਾਬਲਾ ਕੱਲ੍ਹ ਤੋਂ ਸ਼ੁਰੂ <br/> ਅਗਲੀ ਖ਼ਬਰ ਸਿਹਤ ਵਿਭਾਗ ਨੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਅ ਲਈ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।