21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਬਕਾ ਫ਼ੌਜੀਆਂ ਨੂੰ ਦਿੱਤਾ ਦੀਵਾਲੀ ਦਾ ਵੱਡਾ ਤੋਹਫ਼ਾ

ਸਾਬਕਾ ਸੈਨਿਕਾਂ ਲਈ ਕੇਂਦਰ ਸਰਕਾਰ ਦੇ ਫ਼ੈਸਲੇ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਅਤੇ ਹੋਰ ਸਾਬਕਾ ਸੈਨਿਕ | ਅਜੀਤ ਤਸਵੀਰ <br/> 24-10-2025
ਬਰਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਬਕਾ ਫ਼ੌਜੀਆਂ ਲਈ ਦੀਵਾਲੀ ਦਾ ਵੱਡਾ ਤੋਹਫ਼ਾ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਹਲਕਾ ਇੰਚਾਰਜ ਭਦੌੜ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਰੱਖਿਆ ਮੰਤਰਾਲੇ ਨੇ ਇਕ ਹੁਕਮ ਜਾਰੀ ਕੀਤਾ ਹੈ ਕਿ ਜਿਨ੍ਹਾਂ ਫ਼ੌਜੀਆਂ ਨੂੰ ਕਿਸੇ ਵੀ ਕਾਰਨ ਕਰ ਕੇ ਪੈਨਸ਼ਨ ਨਹੀਂ ਮਿਲਦੀ ਸੀ ਅਤੇ 65 ਸਾਲ ਦੀ ਉਮਰ ਤੋਂ ਬਾਅਦ ਉਨ੍ਹਾਂ ਨੂੰ ਸੈਨਿਕ ਵੈੱਲਫੇਅਰ ਫ਼ੰਡ ਵਿਚੋਂ 4000 ਰੁਪਏ ਮਹੀਨਾ ਪੈਨਰੀ ਗ੍ਰਾਂਟ ਦਿੱਤੀ ਜਾਂਦੀ ਸੀ, ਜਿਸ ਨੂੰ ਵਧਾ ਕੇ 8000 ਰੁਪਏ ਮਹੀਨਾ ਕਰ ਦਿੱਤਾ ਗਿਆ ਹੈ | ਦੂਸਰੇ ਹੁਕਮ ਵਿਚ ਫ਼ੌਜੀਆਂ ਦੇ ਬੱਚੇ ਨੂੰ ਜਿਹੜੇ ਪੜ੍ਹਦੇ ਹਨ ਨੂੰ 1000 ਰੁਪਏ ਮਹੀਨਾ ਪੜਾਈ ਭੱਤਾ ਵੀ ਵਧਾ ਕੇ 2000 ਰੁਪਏ ਮਹੀਨਾ ਕਰ ਦਿੱਤਾ ਗਿਆ ਹੈ | ਕੈਪਟਨ ਸਿੱਧੂ ਨੇ ਦੱਸਿਆ ਕਿ ਤੀਸਰੇ ਹੁਕਮ ਤਹਿਤ ਬੇਟੀ ਦੀ ਸ਼ਾਦੀ ਦੀ ਗ੍ਰਾਂਟ 50 ਹਜ਼ਾਰ ਰੁਪਏ ਤੋਂ ਵਧਾ ਕੇ ਇਕ ਲੱਖ ਰੁਪਏ ਕਰ ਦਿੱਤੀ ਗਈ ਹੈ | ਰੱਖਿਆ ਮੰਤਰੀ ਵਲੋਂ ਸਾਬਕਾ ਸੈਨਿਕਾਂ ਦਿੱਤੇ ਗਏ ਦੀਵਾਲੀ ਦੇ ਇਸ ਤੋਹਫ਼ੇ 'ਤੇ ਸਮੂਹ ਸਾਬਕਾ ਸੈਨਿਕਾਂ ਵਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਸੂਬੇਦਾਰ ਸੌਦਾਗਰ ਸਿੰਘ ਹਮੀਦੀ, ਵਾਰੰਟ ਅਫ਼ਸਰ ਸ਼ਮਸ਼ੇਰ ਸਿੰਘ ਸੇਖੋਂ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਸੂਬੇਦਾਰ ਧੰਨਾ ਸਿੰਘ ਧੌਲਾ, ਸੂਬੇਦਾਰ ਜਗਸੀਰ ਸਿੰਘ ਭੈਣੀ ਜੱਸਾ, ਵਾਰੰਟ ਅਫ਼ਸਰ ਅਵਤਾਰ ਸਿੰਘ ਸਿੱਧੂ, ਵਾਰੰਟ ਅਫ਼ਸਰ ਜਗਦੀਪ ਸਿੰਘ ਉੱਗੋਕੇ, ਹੌਲਦਾਰ ਬਲਦੇਵ ਸਿੰਘ ਹਮੀਦੀ, ਹੌਲਦਾਰ ਬਸੰਤ ਸਿੰਘ ਉੱਗੋਕੇ, ਹੌਲਦਾਰ ਰੂਪ ਸਿੰਘ ਮਹਿਤਾ, ਹੌਲਦਾਰ ਜਗਤਾਰ ਸਿੰਘ, ਹੌਲਦਾਰ ਜੰਗੀਰ ਸਿੰਘ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਵਿਧਾਤੇ ਵਿਖੇ ਵਾਟਰ ਵਰਕਸ ਤੋਂ ਪੀਣ ਵਾਲੇ ਪਾਣੀ ਦਾ ਹੱਲ ਨਾ ਕਰਨ 'ਤੇ ਲੋਕਾਂ ਵਲੋਂ ਵਾਟਰ ਵਰਕਸ 'ਤੇ ਚੜ੍ਹ ਕੇ ਨਾਅ... ਅਗਲੀ ਖ਼ਬਰ ਆਗਾਜ਼ ਆਈਲਟਸ ਸੈਂਟਰ ਦੀ ਇਕ ਹੋਰ ਵਿਦਿਆਰਥਣ ਨੇ ਕੀਤੇ ਸ਼ਾਨਦਾਰ ਸਕੋਰ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।