21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਚੀਮਾ-ਜੋਧਪੁਰ ਦੇ ਵਿਦਿਆਰਥੀਆਂ ਨੇ ਸਿੱਖਿਆਤਮਿਕ ਦੌਰਾ ਕੀਤਾ

ਅਜੀਤ ਡੈਸਕ 24-10-2025
ਟੱਲੇਵਾਲ, 23 ਅਕਤੂਬਰ (ਸੋਨੀ ਚੀਮਾ)-ਗ੍ਰੀਨ ਸਕੂਲ ਮੁਹਿੰਮ ਅਧੀਨ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਵਿਦਿਆਰਥੀਆਂ ਨੇ ਮੋਗਾ ਨੇੜੇ ਨਿਹਾਲ ਸਿੰਘ ਵਾਲਾ ਵਿਖੇ ਸਥਿਤ ਗੁਰੂ ਗ੍ਰੰਥ ਸਾਹਿਬ ਬੋਟਨੀਕਲ ਗਾਰਡਨ, ਪੱਤੋ ਹੀਰਾ ਸਿੰਘ ਦਾ ਸਿੱਖਿਆਤਮਕ ਦੌਰਾ ਕੀਤਾ | ਇਹ ਫ਼ੀਲਡ ਵਿਜ਼ਿਟ ਸਕੂਲ ਦੇ ਸਾਇੰਸ ਵਿਭਾਗ ਦੀ ਰਹਿਨੁਮਾਈ ਹੇਠ ਕਰਵਾਈ ਗਈ | ਜਿਸ ਦਾ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਵਿਗਿਆਨਕ ਗਿਆਨ ਨੂੰ ਪ੍ਰਯੋਗਿਕ ਰੂਪ ਵਿਚ ਸਿੱਖਣਾ ਸੀ | ਦੌਰੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਅÏਸ਼ਧੀ ਅਤੇ ਬੋਟਨੀਕਲ ਪੌਦਿਆਂ ਦੀਆਂ ਕਿਸਮਾਂ ਦਾ ਅਧਿਐਨ ਕੀਤਾ ਅਤੇ ਉਨ੍ਹਾਂ ਦੇ ਪ੍ਰਾਕਿਰਤਕ ਤੇ ਅਧਿਆਤਮਿਕ ਮਹੱਤਵ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਪਿ੍ੰਸੀਪਲ ਅਨਿਲ ਕੁਮਾਰ, ਨਵਦੀਪ ਸ਼ਰਮਾ, ਡਾ: ਜਤਿੰਦਰ ਜੋਸ਼ੀ, ਪੂਨਮ ਸ਼ਰਮਾ, ਗੁਰਮੀਤ ਕੌਰ, ਅਮਤਿੰਦਰ ਕੌਰ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ 'ਚ ਭਾਈ ਦੂਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੀਆਂ 2 ਔਰਤਾਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।