21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਤਰਨ ਤਾਰਨ ਚੋਣ ਦਾ ਨਤੀਜਾ ਪੰਜਾਬ ਦੇ ਰਾਜਨੀਤਿਕ ਭਵਿੱਖ ਨੂੰ ਕਰੇਗਾ ਤੈਅ-ਅਮਨਵੀਰ ਸਿੰਘ ਚੈਰੀ

ਅਜੀਤ ਡੈਸਕ 24-10-2025
ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਤਰਨ ਤਾਰਨ ਉਪ ਚੋਣ 'ਚ ਪੰਥਕ ਸੋਚ ਇੱਕ ਵੱਡੀ ਤਾਕਤ ਵਜੋਂ ਉਭਰੇਗੀ ਕਿਉਂਕਿ ਪੰਥਕ ਉਮੀਦਵਾਰ ਮਨਦੀਪ ਸਿੰਘ ਨੂੰ ਹਲਕੇ ਦੇ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇਹ ਉਪ ਚੋਣ ਸਿਰਫ਼ ਇੱਕ ਵਿਧਾਨ ਸਭਾ ਹਲਕੇ ਦੀ ਲੜਾਈ ਨਹੀਂ ਸਗੋਂ ਇੱਕ ਇਤਿਹਾਸਕ ਮੁਕਾਬਲਾ ਹੈ ਜੋ ਪੰਜਾਬ ਦੀ ਰਾਜਨੀਤੀ ਦੀ ਦਿਸ਼ਾ ਅਤੇ ਕਿਸਮਤ ਨਿਰਧਾਰਿਤ ਕਰੇਗਾ | ਸੁਨਾਮ ਵਿਖੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਮਨਵੀਰ ਸਿੰਘ ਚੈਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਖੌਤੀ ਲੋਕਪਿ੍ਆ ਨੀਤੀ ਤੋਂ ਤੰਗ ਆ ਚੁੱਕੇ ਹਨ ਕਿਉਂਕਿ ਸਿਰਫ਼ ਵਾਅਦੇ ਕੋਈ ਭਲਾ ਨਹੀਂ ਕਰ ਸਕਦੇ; ਨਾ ਤਾਂ ਜ਼ਮੀਨੀ ਪੱਧਰ 'ਤੇ ਕਿਸਾਨਾਂ ਦੇ ਹਾਲਾਤ ਸੁਧਰੇ ਹਨ, ਨਾ ਹੀ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਹੈ | ਆਮ ਲੋਕਾਂ ਦੀਆਂ ਸਮੱਸਿਆਵਾਂ ਦੀ ਅਣਦੇਖੀ ਨੇ ਲੋਕਾਂ ਨੂੰ ਇੱਕ ਵਾਰ ਫਿਰ ਪੰਥਕ ਅਤੇ ਖੇਤਰੀ ਪਾਰਟੀਆਂ ਵੱਲ ਮੁੜਨ ਲਈ ਮਜਬੂਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਗੁਰੂ ਸਿਧਾਂਤਾਂ, ਪੰਜਾਬੀ ਪਛਾਣ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਲਈ ਕੰਮ ਕਰ ਰਿਹਾ ਹੈ | Tਸਾਡਾ ਸੰਘਰਸ਼ ਸੱਤਾ ਲਈ ਨਹੀਂ ਹੈ, ਸਗੋਂ ਪੰਜਾਬ ਨੂੰ ਇਸ ਦੇ ਸ਼ਾਨਦਾਰ ਪੰਥਕ ਮਾਰਗ 'ਤੇ ਵਾਪਸ ਲਿਆਉਣ ਲਈ ਹੈ |ਚੈਰੀ ਨੇ ਕਿਹਾ ਕਿ ਲੋਕ ਹੁਣ ਸਮਝ ਗਏ ਹਨ ਕਿ ਸੂਬੇ ਦੀ ਅਸਲ ਭਲਾਈ ਸਿਰਫ਼ ਉਨ੍ਹਾਂ ਲੋਕਾਂ ਵਲੋਂ ਹੀ ਮਿਲ ਸਕਦੀ ਹੈ ਜੋ ਪੰਜਾਬੀਅਤ ਅਤੇ ਪੰਥਕ ਕਦਰਾਂ-ਕੀਮਤਾਂ ਦੀ ਭਾਵਨਾ ਨਾਲ ਜੁੜੇ ਹੋਏ ਹਨ | ਉਨ੍ਹਾਂ ਪੂਰੇ ਭਰੋਸੇ ਨਾਲ ਕਿਹਾ ਕਿ ਤਰਨਤਾਰਨ ਉਪ-ਚੋਣ ਵਿੱਚ ਜਨਤਕ ਸਮਰਥਨ ਅਕਾਲੀ ਦਲ ਪੁਨਰ ਸੁਰਜੀਤ ਦੇ ਹੱਕ ਵਿਚ ਹੋਵੇਗਾ | ਇਹ ਨਤੀਜਾ ਨਾਂ ਸਿਰਫ਼ ਸਰਕਾਰ ਦੀਆਂ ਨੀਤੀਆਂ 'ਤੇ ਜਨਤਕ ਰਾਏ ਹੋਵੇਗਾ ਬਲਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਾਜਨੀਤਿਕ ਦਿਸ਼ਾ ਨਿਰਧਾਰਿਤ ਕਰਨ ਵੱਲ ਵੀ ਇੱਕ ਸੰਕੇਤ ਹੋਵੇਗਾ | ਇਸ ਮੌਕੇ ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਬੇਅੰਤ ਸਿੰਘ, ਅੱਛਰੂ ਗੋਇਲ, ਕੁਲਬੀਰ ਸਿੰਘ ਅਤੇ ਬਲਜਿੰਦਰ ਸਿੰਘ ਵੜੈਚ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਅਗਲੀ ਖ਼ਬਰ ਜਾਗਿ੍ਤੀ ਯਾਤਰਾ ਦਾ ਮਲੇਰਕੋਟਲਾ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।