21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪਰਾਲੀ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਦੀ ਖਹਿਬਾਜ਼ੀ ਦਾ ਕਾਰਨ ਪ੍ਰਦੂਸ਼ਣ ਨਹੀਂ - ਤੋਲਾਵਾਲ <br/>

ਅਜੀਤ ਡੈਸਕ 24-10-2025
ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜਸਵੰਤ ਸਿੰਘ ਤੋਲਾਵਾਲ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਖਲਨਾਇਕ ਦੇ ਤੌਰ ਤੇ ਪੇਸ਼ ਕਰ ਰਹੀਆਂ ਹਨ ਜਦੋਂ ਕਿ ਦੋਵਾਂ ਸਰਕਾਰਾਂ ਦੀ ਆਪਸੀ ਖਹਿਬਾਜ਼ੀ ਦਾ ਕਾਰਨ ਪ੍ਰਦੂਸ਼ਣ ਨਹੀਂ ਬਲਕਿ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ੇ ਲਈ ਅੱਖ ਰੱਖੀ ਹੋਈ ਹੈ | ਆਗੂਆਂ ਨੇ ਕਿਹਾ ਕਿ ਕਿਸਾਨ ਸਾਲ ਭਰ ਵਿਚ ਸਿਰਫ਼ 8% ਪ੍ਰਦੂਸ਼ਣ ਪੈਦਾ ਕਰਦੇ ਹਨ ਜਦੋਂ ਕਿ ਕਾਰਪੋਰੇਟ ਘਰਾਨਿਆਂ ਦੀਆਂ ਫ਼ੈਕਟਰੀਆਂ ਸਾਲ ਭਰ 24 ਘੰਟੇ ਹੀ ਪ੍ਰਦੂਸ਼ਣ ਫੈਲਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਬਠਿੰਡੇ ਜ਼ਿਲੇ੍ਹ ਦੀ ਇਕੱਲੀ ਰਾਮਾ ਫ਼ੈਕਟਰੀ ਹੀ ਸਾਲ ਵਿਚ ਲੱਖਾਂ ਟਨ ਪ੍ਰਦੂਸ਼ਣ ਪੈਦਾ ਕਰਦੀ ਹੈ ਪਰ ਕੇਂਦਰ ਤੇ ਪੰਜਾਬ ਸਰਕਾਰ ਜਾਣ ਬੁੱਝ ਕੇ ਇਹ ਸਭ ਅੱਖੋਂ-ਓਹਲੇ ਕਰ ਰਹੀਆਂ ਹਨ |ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਸੱਚਮੁੱਚ ਹੀ ਪ੍ਰਦੂਸ਼ਣ ਨੂੰ ਲੈ ਕੇ ਇੰਨੀਆਂ ਚਿੰਤਤ ਹਨ ਤਾਂ ਫਿਰ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਪਾਲਨਾ ਕਿਉਂ ਨਹੀਂ ਕਰ ਰਹੀਆਂ | ਅੱਜ ਜੇਕਰ ਕੋਈ ਕਿਸਾਨ ਮਜਬੂਰੀ ਬੱਸ ਝੋਨੇ ਦੀ ਪਰਾਲੀ ਨੂੰ ਸਾੜ ਰਿਹਾ ਹੈ ਤਾਂ ਇਨ੍ਹਾਂ ਦੇ ਸੈਟੇਲਾਈਟ ਦੀ ਨਜ਼ਰ ਝੱਟ ਪੈ ਜਾਂਦੀ ਹੈ ਪਰ ਪੰਜਾਬ 'ਚ ਹੜ੍ਹਾਂ ਕਾਰਨ ਛੇ ਸੱਤ ਲੱਖ ਏਕੜ ਫ਼ਸਲ ਤਬਾਹ ਹੋ ਗਈ ਅਤੇ ਹਜ਼ਾਰਾਂ ਲੋਕਾਂ ਦੇ ਘਰ ਢਹਿ ਢੇਰੀ ਹੋ ਗਏ ਜੋ ਸੈਟੇਲਾਈਟ ਦੀ ਨਜ਼ਰ ਹੀ ਨਹੀਂ ਪਏ | ਆਗੂਆਂ ਨੇ ਕਿਹਾ ਕਿ ਜਾਂ ਤਾਂ ਕੇਂਦਰ ਅਤੇ ਪੰਜਾਬ ਸਰਕਾਰ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਇੰਨ-ਬਿੰਨ ਲਾਗੂ ਕਰੇ ਨਹੀਂ ਤਾਂ ਕਿਸਾਨਾਂ ਨੂੰ ਮਜਬੂਰੀ ਬੱਸ ਝੋਨੇ ਦੀ ਪਰਾਲੀ ਸਾੜਨੀ ਪਵੇਗੀ |ਉਨ੍ਹਾਂ ਕਿਹਾ ਕਿ ਪਰਾਲੀ ਨੂੰ ਲੈ ਕੇ ਜੇਕਰ ਕਿਸੇ ਵੀ ਕਿਸਾਨ ਨੂੰ ਜੁਰਮਾਨਾ ਲਗਾਇਆ ਗਿਆ ਜਾਂ ਪੁਲਿਸ ਮਾਮਲਾ ਦਰਜ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਖੇਤਾਂ 'ਚ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਡਟਵਾਂ ਵਿਰੋਧ ਤੇ ਘਿਰਾਓ ਵੀ ਕੀਤਾ ਜਾਵੇਗਾ |

ਪਿਛਲੀ ਖ਼ਬਰ ਨਸ਼ਾ ਸਮੱਗਲਰਾਂ ਦੀ ਪ੍ਰਾਪਰਟੀਆਂ ਦੀ ਪੜਤਾਲ ਜਾਰੀ - ਡੀ.ਐੱਸ.ਪੀ. ਰਣਬੀਰ ਸਿੰਘ ਅਗਲੀ ਖ਼ਬਰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।