ਬਰਨਾਲਾ, 23 ਅਕਤੂਬਰ (ਰਾਜ ਪਨੇਸਰ)-ਗੁਰਦੁਆਰਾ ਸਾਹਿਬ ਰਾਮਗੜ੍ਹੀਆ ਬਰਨਾਲਾ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਖੰਡ ਪਾਠਾਂ ਦੇ ਭੋਗ ਪਾਏ ਗਏ | ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤੇਜਾ ਸਿੰਘ ਮਹਿਲ, ਰਾਜਵੰਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਦੇਵ ਸਿੰਘ ਮੀਤ ਜਨਰਲ ਸਕੱਤਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਵਿਸ਼ਵਕਰਮਾ ਜੀ ਦਾ ਅਵਤਾਰ ਦਿਹਾੜਾ ਬੜੀ ਸ਼ਰਧਾ ਤੇ ਜੋਸ਼ ਨਾਲ ਮਨਾਇਆ ਗਿਆ | ਅੱਜ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਭਾਈ ਸੰਦੀਪ ਸਿੰਘ ਦੇ ਜਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਸਾਰੀਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗਿਆਨੀ ਸਤਪਾਲ ਸਿੰਘ ਫਰਵਾਹੀ ਕਥਾਵਾਚਕ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਲੋਂ ਬੜੀ ਸ਼ਰਧਾ ਨਾਲ ਕਥਾ ਕੀਤੀ ਗਈ | ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਰਾਮਗੜ੍ਹੀਆ ਬਰਨਾਲਾ ਵਲੋਂ ਵੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਮਾਗਮ ਵਿਚ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ, ਹਸਨਪ੍ਰੀਤ ਭਾਰਦਵਾਜ, ਚੇਅਰਮੈਨ ਰਾਮ ਤੀਰਥ ਮੰਨਾ, ਇਸ਼ਵਿੰਦਰ ਸਿੰਘ ਜੰਡੂ, ਗੁਰਦੀਪ ਸਿੰਘ ਬਾਠ, ਬੂਟਾ ਸਿੰਘ, ਪਿੰ੍ਰ: ਕਰਮ ਸਿੰਘ ਭੰਡਾਰੀ, ਚਰਨਜੀਤ ਸਿੰਘ ਭਾਰੀ, ਰਜਿੰਦਰ ਸਿੰਘ ਦਰਾਕਾ, ਜੱਗਾ ਸਿੰਘ ਸਾਬਕਾ ਐਮ.ਸੀ., ਰਿਟਾ: ਮਾ: ਮਨਜੀਤ ਸਿੰਘ ਮਾਂਗੇਵਾਲ, ਸ਼ਮਸ਼ੇਰ ਸਿੰਘ, ਜਥੇਦਾਰ ਕਰਮਜੀਤ ਸਿੰਘ ਬਿੱਲੂ, ਜੱਸੀ ਥਿੰਦ, ਮਨਦੀਪ ਸਿੰਘ, ਗੁਰਦੀਪ ਸਿੰਘ ਮਿੰਟੂ, ਗਗਨਜੀਤ ਸਿੰਘ ਲੋਟੇ, ਦੇਵਿੰਦਰ ਸਿੰਘ ਸਿੱਧੂ, ਮਨਜੀਤ ਸਿੰਘ ਮਹਿਤਾ ਤੋਂ ਇਲਾਵਾ ਭਾਰੀ ਗਿਣਤੀ 'ਚ ਸੰਗਤ ਹਾਜ਼ਰ ਸੀ |