28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਹੰਡਿਆਇਆ ਪੱੁਜਣ 'ਤੇ ਕੀਤਾ ਭਰਵਾਂ ਸਵਾਗਤ <br/>

ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਨਗਰ ਕੀਰਤਨ ਨੂੰ ਰਵਾਨਾ ਕਰਨ ਮੌਕੇ ਜਥੇਦਾਰ ਟੇਕ ਸਿੰਘ ਧਨੌਲਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਪਰਮਜੀਤ ਸਿੰਘ ਖ਼ਾਲਸਾ | ਨਾਲ ਸੰਤ ਬਲਵੀਰ ਸਿੰਘ ਘੁੰਨਸ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਪ੍ਰਬੰਧਕ | (ਸੱਜੇ) ਪਿੰਡ ਖੱੁਡੀ ਖ਼ੁਰਦ ਵਿਖੇ ਨਗਰ ਕੀਰਤਨ ਦਾ ਸਵਾਗਤ ਕਰਨ ਮੌਕੇ ਜਥੇਦਾਰ ਟੇਕ ਸਿੰਘ ਧਨੌਲਾ, ਸ: ਦਰਬਾਰਾ ਸਿੰਘ ਗੁਰੂ, ਡਾ: ਰਣਜੀਤ ਕੌਰ ਗੁਰੂ | ਨਾਲ ਨਿਰਮਲ ਸਿੰਘ ਗੁਰੂ ਤੇ ਪਿੰਡ ਵਾਸੀ | ਤਸਵੀਰਾਂ : ਗੁਰਜੀਤ ਸਿੰਘ ਖੱੁਡੀ <br/> 01-11-2025
ਹੰਡਿਆਇਆ, 31 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਏ ਨੌਵੇਂ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਹੰਡਿਆਇਆ ਦੇ ਗੁਰਦੁਆਰਾ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਅਤੇ ਗੁਰਦੁਆਰਾ ਸਾਹਿਬ ਅੜੀਸਰ ਸਾਹਿਬ ਪਾਤਸ਼ਾਹੀ ਨੌਵੀਂ ਕੋਠੇ ਚੰੂਘਾ ਵਿਖੇ ਪ੍ਰਬੰਧਕਾਂ ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕਥਾ ਵਿਚਾਰਾਂ, ਅਰਦਾਸ ਕਰਨ ਉਪਰੰਤ, ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀਆਂ ਨੂੰ ਜਥੇਦਾਰ ਟੇਕ ਸਿੰਘ ਧਨੌਲਾ ਤਖ਼ਤ ਸ੍ਰੀ ਦਮਦਮਾ ਸਾਹਿਬ, ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸੰਤ ਬਲਵੀਰ ਸਿੰਘ ਘੁੰਨਸ, ਬਾਬਾ ਬੂਟਾ ਸਿੰਘ ਗੁੜਥੜੀ, ਜਥੇਦਾਰ ਬਲਦੇਵ ਸਿੰਘ ਚੂੰਘਾ (ਸਾਰੇ ਮੈਂਬਰ ਸ਼ੋ੍ਰਮਣੀ ਕਮੇਟੀ), ਸਾਬਕਾ ਪਿ੍ੰਸੀਪਲ ਸਕੱਤਰ ਸ: ਦਰਬਾਰਾ ਸਿੰਘ ਗੁਰੂ, ਐਡ: ਸਤਨਾਮ ਸਿੰਘ ਰਾਹੀ, ਜਥੇਦਾਰ ਨਾਥ ਸਿੰਘ ਹਮੀਦੀ ਨੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਤੇ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ | ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਲਾਸਾਨੀ ਸੀ ਜਿਸ ਦੀ ਦੁਨੀਆ ਵਿਚ ਕਿਧਰੇ ਵੀ ਮਿਸਾਲ ਨਹੀਂ ਮਿਲਦੀ | ਉਨ੍ਹਾਂ ਦੀ ਸ਼ਹੀਦੀ ਤੋਂ ਵੱਡਾ ਕੋਈ ਸਾਕਾ ਨਹੀਂ | ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਆਸਾਮ ਤੋਂ ਚੱਲ ਕੇ 24 ਰਾਜਾਂ ਤੋਂ ਹੁੰਦਾ ਹੋਇਆ ਪੰਜਾਬ ਵਿਚ ਪੱੁਜਿਆ ਹੈ ਜਿਹੜਾ ਕਿ 3 ਮਹੀਨਿਆਂ ਤੋਂ ਨਿਰੰਤਰ ਸੰਗਤਾਂ ਨੂੰ ਦਰਸ਼ਨ ਦੀਦਾਰੇ ਦਿੰਦਾ ਹੋਇਆ ਅੱਗੇ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ 21 ਨਵੰਬਰ ਤੋਂ 29 ਨਵੰਬਰ ਤੱਕ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਹੋਣਗੇ | 23 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਿਆਈ ਦਿਵਸ ਹੋਵੇਗਾ ਅਤੇ 25 ਨਵੰਬਰ ਨੂੰ ਸ਼ਹੀਦੀ ਪੁਰਬ ਮੌਕੇ ਸੀਸ ਗੰਜ ਦਿੱਲੀ ਤੋਂ ਚੱਲ ਕੇ ਗੁਰਦੁਆਰਾ ਬਬਾਨਪੁਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੱੁਜੇਗਾ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਬਾਬਾ ਲਾਲ ਸਿੰਘ ਧੂਰਕੋਟ, ਬਾਬਾ ਬਾਬੂ ਸਿੰਘ ਗੁ: ਅੜੀਸਰ ਵਾਲੇ, ਮੈਨੇਜਰ ਨਿਰਮਲ ਸਿੰਘ ਰਾਜੀਆ, ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਸ੍ਰੀ ਦਮਦਮਾ ਸਾਹਿਬ, ਮੱਖਣ ਸਿੰਘ ਮਹਿਰਮੀਆ, ਜਥੇਦਾਰ ਜਰਨੈਲ ਸਿੰਘ ਭੋਤਨਾ, ਨਛੱਤਰ ਸਿੰਘ ਭਰੀ, ਅਮਰੀਕ ਸਿੰਘ ਸਕੱਤਰ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਗੁਰਮੇਲ ਸਿੰਘ ਦੱੁਲਟ ਆੜ੍ਹਤੀਆ, ਸਾਬਕਾ ਸਰਪੰਚ ਹਰਮੇਲ ਸਿੰਘ ਗਿੱਲ , ਬਾਬਾ ਰਣਜੀਤ ਸਿੰਘ, ਸਦੀਕ ਮੁਹੰਮਦ, ਇੰਜ: ਹੀਰਾ ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ ਟੌਹੜਾ, ਕਰਨੈਲ ਸਿੰਘ, ਮਨਦੀਪ ਕੌਰ, ਬਲਜੀਤ ਸਿੰਘ ਸੀ.ਆਈ.ਏ. ਸਟਾਫ਼, ਜਗਜੀਤ ਸਿੰਘ ਐਸ.ਐਚ.ਓ., ਗੁਰਸਿਮਰਨਜੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ, ਸੀ.ਆਈ.ਏ. ਸਟਾਫ਼ ਤੇ ਪੁਲਿਸ ਚੌਕੀ, ਮੁਸਲਿਮ ਭਾਈਚਾਰੇ, ਨਗਰ ਪੰਚਾਇਤ ਹੰਡਿਆਇਆ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਸਮੇਂ ਗਿਆਨੀ ਕਰਮ ਸਿੰਘ ਭੰਡਾਰੀ, ਪ੍ਰਧਾਨ ਗੁਰਦੀਪ ਸਿੰਘ, ਡੀ.ਐਸ.ਪੀ. (ਇੰਟ:) ਬਲਦੇਵ ਸਿੰਘ, ਰਾਜਪਾਲ ਸਿੰਘ, ਗ੍ਰੰਥੀ ਗੁਰਨੈਬ ਸਿੰਘ, ਪ੍ਰਧਾਨ ਦਰਸ਼ਨ ਸਿੰਘ ਚੂੰਘ, ਫ਼ੌਜਾ ਸਿੰਘ ਚੂੰਘ, ਸਵਰਨਜੀਤ ਸਿੰਘ ਸੋਨੀ, ਗੁਰਤੇਜ ਸਿੰਘ ਧੌਲਾ, ਮਾ: ਬਲਦੇਵ ਸਿੰਘ ਧੌਲਾ, ਬਹਾਦਰ ਸਿੰਘ ਚੂੰਘ, ਸੁਰਜੀਤ ਸਿੰਘ ਧੌਲਾ ਸਾਬਕਾ ਪੰਚ, ਦਰਸ਼ਨ ਸਿੰਘ ਧਾਲੀਵਾਲ, ਗੁਰਮੀਤ ਸਿੰਘ ਧੌਲਾ, ਨਾਹਰ ਸਿੰਘ ਥਾਣੇਦਾਰ, ਹਰਪਾਲ ਸਿੰਘ ਭੋਲਾ, ਗੁਰਜੰਟ ਸਿੰਘ ਸੋਨਾ, ਬੇਅੰਤ ਸਿੰਘ ਧਾਲੀਵਾਲ, ਅਮਰਜੀਤ ਸਿੰਘ, ਕੁਲਵੰਤ ਸਿੰਘ ਪ੍ਰਚਾਰਕ, ਡਿੰਪਲ ਸਿੰਘ ਪ੍ਰਚਾਰਕ, ਤਰਨਜੀਤ ਸਿੰਘ, ਬਲਵਿੰਦਰ ਸਿੰਘ ਲੌਂਗੋਵਾਲ, ਮਨਪ੍ਰੀਤ ਸਿੰਘ ਹਰਦਾਸਪੁਰਾ, ਮਨਜੀਤ ਸਿੰਘ ਗੁਰੂ, ਰਾਜ ਸਿੰਘ ਹੰਡਿਆਇਆ, ਮੈਨੇਜਰ ਹਰਪ੍ਰੀਤ ਕੌਰ, ਪ੍ਰਧਾਨ ਬੀਬੀ ਸਰਬਜੀਤ ਕੌਰ, ਮੀਤ ਪ੍ਰਧਾਨ ਬੀਬੀ ਮਹਿੰਦਰ ਕੌਰ, ਬਲਾਕ ਪ੍ਰਧਾਨ ਹਰਦੇਵ ਕਾਲਾ, ਅਵਤਾਰ ਸਿੰਘ ਸੋਨੀ, ਬਸਾਵਾ ਸਿੰਘ ਭਰੀ, ਚਰਨੋ ਕੌਰ, ਰੂਪੀ ਕੌਰ ਤਿੰਨੇ ਐਮ.ਸੀ., ਬੀਬੀ ਸੁਰਜੀਤ ਕੌਰ, ਮਾ: ਮਨਜੀਤ ਸਿੰਘ ਮਾਂਗੇਵਾਲ ਆਦਿ ਸਮੇਤ ਸੰਗਤਾਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹਨ | ਜਹਾਜ਼ ਰਾਹੀਂ ਤੇ ਸੰਗਤਾਂ ਵਲੋਂ ਫੱੁਲਾਂ ਦੀ ਵਰਖਾ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਨੇ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਤੇ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕੀਤੇ |

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਤੇ ਕੀਰਤਨ ਦਰਬਾਰ ਅੱਜ ਤੋਂ-ਏ. ਡੀ. ਸੀ. ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੀਆਂ ਲਾਸਾਨੀ ਸ਼ਹਾਦਤਾਂ ਦਾ ਕਰਜ਼ ਅਦਾ ਨਹੀਂ ਕੀਤਾ ਜਾ ਸਕਦਾ-ਸਿੰਘ ਸਾਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।