28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਯੂਨੀਵਰਸਿਟੀ ਕਾਲਜ ਵਿਖੇ ਸੰਤ ਰਾਮ ਉਦਾਸੀ ਦੂਜਾ ਗੀਤ ਮੁਕਾਬਲਾ ਕਰਵਾਇਆ <br/>

ਅਜੀਤ ਡੈਸਕ 01-11-2025
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਲੋਕ ਕਵੀ ਸੰਤ ਰਾਮ ਉਦਾਸੀ ਯਾਦਗਾਰੀ ਕਮੇਟੀ ਪਿੰਡ ਰਾਏਸਰ ਵਲੋਂ ਯੂਨੀਵਰਸਿਟੀ ਕਾਲਜ ਬਰਨਾਲਾ ਵਿਖੇ ਦੂਜਾ ਗੀਤ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ 12 ਲੜਕੇ-ਲੜਕੀਆਂ ਨੇ ਭਾਗ ਲਿਆ | ਸਮਾਗਮ ਦੇ ਆਰੰਭ ਵਿਚ ਡਾ: ਰਾਮਪਾਲ ਸ਼ਾਹਪੁਰੀ ਨੇ ਉਦਾਸੀ ਦੇ ਗੀਤ ਕਲਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਕਾਲਜ ਦੀ ਇੰਚਾਰਜ ਪਿ੍ੰਸੀਪਲ ਡਾ: ਵਿਭਾ ਅਗਰਵਾਲ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਜੀਵਨ ਵਿਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਕੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ | ਬਹੁਪੱਖੀ ਲੇਖਕ ਬੂਟਾ ਸਿੰਘ ਚੌਹਾਨ ਨੇ ਕਿਹਾ ਕਿ ਉਦਾਸੀ ਦੇ ਅਨੇਕਾਂ ਗੀਤ ਲੋਕ ਗੀਤਾਂ ਦਾ ਰੁਤਬਾ ਹਾਸਲ ਕਰ ਚੁੱਕੇ ਹਨ | ਉਹ ਕਿਰਤੀਆਂ ਦਾ ਕਵੀ ਸੀ | ਪੰਜਾਬੀ ਸਾਹਿਤ ਸਭਾ ਬਰਨਾਲਾ ਦੇ ਪ੍ਰਧਾਨ ਤੇਜਾ ਸਿੰਘ ਤਿਲਕ ਨੇ ਉਦਾਸੀ ਬਾਰੇ ਲਿਖਿਆ ਆਪਣਾ ਗੀਤ ਸੁਣਾਇਆ | ਆਪਣੀ ਵਿੱਛੜ ਚੁੱਕੀ ਪੋਤੀ ਨਿਰਮਤ ਕੌਰ ਨਿਮੂ ਦੀ ਯਾਦ ਵਿਚ ਮੁਕਾਬਲੇ ਦੇ ਜੇਤੂਆਂ ਨੂੰ ਨਕਦ ਰਾਸ਼ੀ ਵੀ ਭੇਟ ਕੀਤੀ | ਬੋਲੀਕਾਰ ਰਘਬੀਰ ਸਿੰਘ ਗਿੱਲ ਕੱਟੂ ਨੇ ਉਦਾਸੀ ਬਾਰੇ ਆਪਣੀਆਂ ਸੱਤ ਬੋਲੀਆਂ ਪਾ ਕੇ ਸਮਾਂ ਬੰਨ੍ਹ ਦਿੱਤਾ | ਉਦਾਸੀ ਦੀ ਪੁੱਤਰੀ ਇਕਬਾਲ ਕੌਰ ਉਦਾਸੀ ਨੇ ਉਨ੍ਹਾਂ ਦੇ ਜੀਵਨ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਕੋਈ ਵੀ ਅਜਿਹੀ ਜੇਲ੍ਹ ਨਹੀਂ ਜਿੱਥੇ ਉਨ੍ਹਾਂ ਨੇ ਆਪਣੇ ਇਨਕਲਾਬੀ ਗੀਤ ਲਿਖਣ ਦਾ ਕਰਜ਼ਾ ਨਾ ਲਾਹਿਆ ਹੋਵੇ | ਉਨ੍ਹਾਂ ਦੱਸਿਆ ਕਿ ਕੱਲ੍ਹ ਨੂੰ ਤੀਜਾ ਗੀਤ ਮੁਕਾਬਲਾ ਪਿੰਡ ਜੋਧਪੁਰ-ਚੀਮਾ ਦੇ ਸਰਕਾਰੀ ਸਕੂਲ ਵਿਚ ਕਰਵਾਇਆ ਜਾਵੇਗਾ | ਚੌਥਾ ਗੀਤ ਮੁਕਾਬਲਾ ਪਿੰਡ ਸੰਘੇੜਾ ਦੇ ਸਰਕਾਰੀ ਸਕੂਲ ਵਿਚ ਤਿੰਨ ਦਸੰਬਰ ਨੂੰ ਕਰਵਾਇਆ ਜਾਵੇਗਾ | ਰੀਜ਼ਨਲ ਸੈਂਟਰ ਬਠਿੰਡਾ ਦੇ ਪੰਜਾਬੀ ਵਿਭਾਗ ਦੀ ਮੁਖੀ ਡਾ: ਨਵਦੀਪ ਕੌਰ ਨੇ ਕਿਹਾ ਕਿ ਉਦਾਸੀ ਜੁਝਾਰੂ ਕਵੀ ਸੀ | ਉਨ੍ਹਾਂ ਸਮਾਜ ਦੀ ਹਾਸ਼ੀਆਗ੍ਰਸਤ ਧਿਰ ਦੇ ਦੁੱਖਾਂ ਦੇ ਗੀਤ ਰਚ ਕੇ ਆਪਣੇ ਪਿੰਡ ਰਾਏਸਰ ਅਤੇ ਬਰਨਾਲਾ ਇਲਾਕੇ ਦਾ ਨਾਂਅ ਦੇਸ਼ਾਂ ਵਿਦੇਸ਼ਾਂ ਤੱਕ ਪਹੁੰਚਾਇਆ | ਮੁਕਾਬਲੇ ਵਿਚੋਂ ਪਹਿਲਾ ਸਥਾਨ ਗੁਰਤੇਜ ਸਿੰਘ, ਦੂਜਾ ਜਸਨੂਰ ਕੌਰ ਅਤੇ ਤੀਜਾ ਸਥਾਨ ਨਵਜੋਤ ਸਿੰਘ ਨੇ ਪ੍ਰਾਪਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਨਕਦ ਰਾਸ਼ੀ, ਯਾਦਗਾਰੀ ਚਿੰਨ੍ਹ ਅਤੇ ਇਕ-ਇਕ ਪੁਸਤਕ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਹ ਰਸਮ ਸਮੁੱਚੇ ਪ੍ਰਧਾਨਗੀ ਮੰਡਲ ਅਤੇ ਕਾਲਜ ਦੇ ਹਾਜ਼ਰ ਸਟਾਫ਼ ਨੇ ਨਿਭਾਈ | ਮੁਕਾਬਲੇ ਦੀ ਪਰਖ ਡਾ: ਰਾਮਪਾਲ ਸ਼ਾਹਪੁਰੀ, ਪ੍ਰੋ: ਵਿਪਨ ਗੋਇਲ, ਪ੍ਰੋ: ਹਰਪ੍ਰੀਤ ਸਿੰਘ, ਡਾ: ਮੇਜਰ ਸਿੰਘ ਨੇ ਕੀਤੀ |

ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਢਿਲਵਾਂ ਵਿਖੇ ਪਹੁੰਚਣ 'ਤੇ ਨਗਰ ਕੀਰਤਨ ਦਾ ਸਵਾਗਤ <br/> ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।