28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਵਾਈ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ 'ਮਨੁੱਖਤਾ ਦੀ ਸੇਵਾ ਸੁਸਾਇਟੀ' ਦਾ ਦੌਰਾ <br/>

ਅਜੀਤ ਡੈਸਕ 01-11-2025
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਵਲੋਂ ਮਨੁੱਖਤਾ ਦੀ ਸੇਵਾ ਸੋਸਾਇਟੀ ਲੁਧਿਆਣਾ ਦਾ ਦੌਰਾ ਕੀਤਾ ਗਿਆ | ਜਿੱਥੇ ਉਨ੍ਹਾਂ ਨੇ ਸੰਗਠਨ ਦੇ ਮੈਂਬਰਾਂ ਅਤੇ ਸੇਵਾਦਾਰਾਂ ਨਾਲ ਕਾਫੀ ਸਮਾਂ ਬਿਤਾਇਆ | ਇਹ ਦੌਰਾ ਹਰ ਵਿਦਿਆਰਥੀ ਲਈ ਇਕ ਭਾਵਨਾਤਮਕ ਅਤੇ ਪ੍ਰੇਰਣਾਦਾਇਕ ਅਨੁਭਵ ਰਿਹਾ | ਵਿਦਿਆਰਥੀਆਂ ਨੇ ਸ: ਗੁਰਪ੍ਰੀਤ ਸਿੰਘ ਅਤੇ ਅਨਮੋਲ ਕਵਾਤਰਾ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦੀ ਜ਼ਿੰਦਗੀ ਦੀਆਂ ਕਹਾਣੀਆਂ ਨੇ ਸਭ ਦੇ ਦਿਲਾਂ 'ਤੇ ਡੂੰਘਾ ਅਸਰ ਛੱਡਿਆ | ਵਿਦਿਆਰਥੀਆਂ ਨੇ ਅਹਿਸਾਸ ਕੀਤਾ ਕਿ ਅਸਲ ਖ਼ੁਸ਼ੀ ਦੂਜਿਆਂ ਦੀ ਮਦਦ ਕਰਨ ਅਤੇ ਪਿਆਰ ਫੈਲਾਉਣ ਵਿਚ ਹੈ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਪਹਿਲ 'ਖ਼ੁਸ਼ੀਆਂ ਦੀ ਦੀਵਾਲੀ' ਰਾਹੀਂ ਇਕੱਠੀ ਕੀਤੀ ਰਕਮ ਵੀ ਮਨੁੱਖਤਾ ਦੀ ਸੇਵਾ ਸੋਸਾਇਟੀ ਨੂੰ ਭੇਟ ਕੀਤੀ | ਪਿ੍ੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਕਿਹਾ ਕਿ ਸੰਸਥਾ ਦਾ ਉਦੇਸ਼ ਸਿਰਫ਼ ਹੁਸ਼ਿਆਰ ਦਿਮਾਗ਼ ਨਹੀਂ, ਸਗੋਂ ਦਿਲੋਂ ਸੰਵੇਦਨਸ਼ੀਲ ਇਨਸਾਨ ਤਿਆਰ ਕਰਨਾ ਵੀ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸੀ |

ਪਿਛਲੀ ਖ਼ਬਰ ਟਰਾਈਡੈਂਟ ਗਰੁੱਪ ਦੇ ਮੁਫ਼ਤ ਮੈਗਾ ਮੈਡੀਕਲ ਕੈਂਪ-2025 ਦਾ ਪਹਿਲਾ ਪੜਾਅ ਮੁਕੰਮਲ, ਦੂਜਾ ਪੜਾਅ 6 ਨਵੰਬਰ ਤੋਂ ਹੋਵੇਗਾ ਸ਼... ਅਗਲੀ ਖ਼ਬਰ ਸੀ.ਐਚ.ਸੀ ਮਹਿਲ ਕਲਾਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਤਹਿਤ ਗਰਭਵਤੀ ਅÏਰਤਾਂ ਲਈ ਮੁਫ਼ਤ ਜਾਂਚ ਕੈਂਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।