20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਵਿਧਾਇਕ ਉੱਗੋਕੇ ਵਲੋਂ ਹਲਕਾ ਭਦੌੜ ਦੇ 16 ਪਿੰਡਾਂ ਦੇ ਕਿਸਾਨਾਂ ਨੂੰ 50,18,812 ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ <br/>

ਤਪਾ ਵਿਖੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਹੋਰ | ਤਸਵੀਰ : ਵਿਜੇ ਸ਼ਰਮਾ <br/> 02-11-2025
ਤਪਾ ਮੰਡੀ, 1 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਤਪਾ ਵਿਖੇ ਹਲਕਾ ਭਦੌੜ ਦੇ 16 ਪਿੰਡਾਂ ਦੇ ਕਿਸਾਨਾਂ ਨੂੰ 50 ਲੱਖ 18 ਹਜ਼ਾਰ 812 ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਓਾਕਾਰ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੱਸਿਆ ਕਿ ਸੂਬੇ ਅੰਦਰ ਹੜ੍ਹਾਂ ਨੇ ਸਾਡੀ ਸੋਚ ਤੋਂ ਵੀ ਪਰ੍ਹੇ ਤੇ ਇਸ ਸਦੀ ਦੀ ਸਭ ਤੋਂ ਵੱਡੀ ਬਰਬਾਦੀ ਕੀਤੀ ਹੈ | ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਜਾਰੀ ਕਰ ਕੇ ਹੜ੍ਹ ਪੀੜਤਾਂ ਦੇ ਨਾਲ ਖੜ੍ਹੇ ਹੋਣ ਦਾ ਸਬੂਤ ਦਿੱਤਾ ਹੈ | ਇਸ ਤੋਂ ਇਲਾਵਾ ਸੂਬਾ ਸਰਕਾਰ ਨੇ 'ਜਿਸ ਦਾ ਖੇਤ, ਉਸ ਦੀ ਰੇਤ' ਨੀਤੀ ਪ੍ਰਵਾਨ ਕੀਤੀ ਜਦਕਿ ਕਣਕ ਦੇ ਮੁਫ਼ਤ ਬੀਜ ਤੇ ਡਾਕਟਰੀ ਜਾਂਚ ਲਈ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਮੁਫ਼ਤ ਸਿਹਤ ਕੈਂਪ ਲਾਏ ਗਏ ਹਨ ਅਤੇ ਪਸ਼ੂਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ | ਇਸ ਮੌਕੇ ਹਲਕਾ ਵਿਧਾਇਕ ਉੱਗੋਕੇ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਇਕ ਵੱਡੀ ਰਾਹਤ ਦੇਣ ਤੇ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਤੋਂ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਕਿਸਾਨਾਂ ਸਮੇਤ ਪੰਜਾਬ ਦੇ ਹਰ ਵਰਗ ਨੂੰ ਸਿਹਤ ਸੁਵਿਧਾਵਾਂ ਸਿੱਖਿਆ ਖੇਡਾਂ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵਤਨ ਪੰਜਾਬ ਦੀਆਂ ਯੁੱਧ ਨਸ਼ਿਆਂ ਵਿਰੁੱਧ ਜਿਹੀਆਂ ਸਕੀਮਾਂ ਲਿਆਈ ਹੈ | ਜਦ ਕਿ ਹੁਣ ਪੰਜਾਬ ਸਰਕਾਰ ਪੰਜਾਬ ਦੇ ਸਮੁੱਚੇ ਹੜ੍ਹ ਪੀੜਤਾਂ ਦੀ ਪਿੱਠ 'ਤੇ ਖੜੀ ਹੈ ਅਤੇ ਉਨ੍ਹਾਂ ਲਈ ਹੋਰ ਪੈਕੇਜ ਲਿਆ ਕੇ ਮੁੜ ਵਸੇਬੇ ਲਈ ਯਤਨਸ਼ੀਲ ਹੈ | ਇਸ ਮੌਕੇ ਹਲਕਾ ਵਿਧਾਇਕ ਦੇ ਨਿੱਜੀ ਸਹਾਇਕ ਹੈਰੀ ਧਾਲੀਵਾਲ, ਪੀ.ਏ ਅਮਨ ਦਰਾਕਾ, ਡਾ: ਬਾਲ ਚੰਦ ਬਾਂਸਲ, ਜਸਵਿੰਦਰ ਸਿੰਘ ਚੱਠਾ, ਗੁਰਤੇਜ ਸਿੰਘ ਧਾਲੀਵਾਲ, ਰਿੰਕਾ ਅਰੋੜਾ, ਰਾਜੂ ਚੰਚਲ, ਬਲਜੀਤ ਬਾਸੀ, ਸਿਕੰਦਰ ਸਿੰਘ, ਪੰਕਜ ਚੌਹਾਨ, ਭੁਪਿੰਦਰ ਸਿੰਘ, ਰਾਜੂ ਮਾਰਕੰਡਾ ਆਦਿ ਵੱਡੀ ਗਿਣਤੀ 'ਚ ਪਾਰਟੀ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਆਨਲਾਈਨ ਲਾਇਸੰਸ ਮੁਹਿੰਮ ਪਿੰਡ ਪੱਧਰ 'ਤੇ ਪਹੁੰਚੀ <br/> ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਡਾਕ ਘਰ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।