04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਤਰਨਤਾਰਨ ਵਿਖੇ ਰੈਲੀ 8 ਨੂੰ

ਅਜੀਤ ਡੈਸਕ 04-11-2025
ਬਰਨਾਲਾ, 3 ਨਵੰਬਰ (ਅਸ਼ੋਕ ਭਾਰਤੀ)-ਬਰਨਾਲਾ ਵਿਖੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਦੀਪ ਕੁਮਾਰ ਅਤੇ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੰਪਿਊਟਰ ਅਧਿਆਪਕਾਂ ਪ੍ਰਤੀ ਅਪਣਾਏ ਅੜੀਅਲ ਅਤੇ ਲਾਰੇ ਲੱਪੇ ਵਾਲੇ ਵਤੀਰੇ ਤੋਂ ਅੱਕੇ ਕੰਪਿਊਟਰ ਅਧਿਆਪਕ ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਵਿਚ ਜ਼ਿਮਨੀ ਚੋਣ ਤਰਨਤਾਰਨ ਵਿਖੇ ਸੂਬਾ ਪੱਧਰੀ ਰੈਲੀ 8 ਨਵੰਬਰ ਨੂੰ ਕਰਨਗੇ ਤੇ ਰੋਸ ਮਾਰਚ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਰਾਜਸੀ ਸਮਾਗਮਾਂ ਵਿਚ ਜਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਆਗੂਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਾਰ ਮੀਟਿੰਗ ਦੇ ਕੇ ਮੁਲਤਵੀ ਕਰ ਦਿੱਤੀ ਜਾਂਦੀ ਹੈ, ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਗੁਰਮਤਿ ਸੇਵਾ ਲਹਿਰ ਸੰਸਥਾ ਵਲੋਂ ਹੜ੍ਹ ਪੀੜ੍ਹਤ ਇਲਾਕਿਆਂ ਲਈ 10 ਲੱਖ ਰੁਪਏ ਦੀ ਰਾਸ਼ੀ ਨਾਲ ਹੋਵੇਗੀ ਸੇਵਾ <br/> ਅਗਲੀ ਖ਼ਬਰ ਰਾਣਾ ਹਾਕੀ ਕਲੱਬ ਹੁਸ਼ਿਆਰਪੁਰ ਵਲੋਂ ਕਰਵਾਏ ਟੂਰਨਾਮੈਂਟ 'ਚ ਰੈਂਕਰਜ਼ ਸਕੂਲ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।