12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਕੂਲਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025

ਬਰਨਾਲਾ, 4 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਵਾਈਸ ਚੇਅਰਮੈਨ ਰਣਜੀਵ ਮੰਗਲਾ ਅਤੇ ਸੈਕਟਰੀ ਰਾਕੇਸ਼ ਕੁਮਾਰ ਗੁਪਤਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਗੁਰਦੁਆਰਾ ਅੜੀਸਰ ਵਿਖੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਦਰਸ਼ਨ ਕੀਤੇ | ਇਸ ਮੌਕੇ ਪਿ੍ੰਸੀਪਲ ਸ੍ਰੀ ਸ਼ਸ਼ੀਕਾਂਤ ਮਿਸ਼ਰਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਸ਼ਬਦ ਕੀਰਤਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ ਕਥਾ, ਉਪਦੇਸ਼ਾਂ ਬਾਰੇ ਭਾਸ਼ਣ, ਕਵਿਤਾਵਾਂ ਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀਆਂ | ਪਿ੍ੰਸੀਪਲ ਕਮਲਜੀਤ ਕੌਰ, ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ, ਕੋਆਰਡੀਨੇਟਰ ਗੁਰਜੀਤ ਕੌਰ, ਗੁਰਮਤਿ ਅਧਿਆਪਕ ਬਲਜਿੰਦਰ ਕੌਰ, ਅਧਿਆਪਕ ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਵਿਚਲੇ ਪ੍ਰਮੁੱਖ ਸਿਧਾਂਤ ਅਤੇ ਉਪਦੇਸ਼ਾਂ ਬਾਰੇ ਸਮਝਾਇਆ | ਉਨ੍ਹਾਂ ਨੇ ਗੁਰੂ ਜੀ ਦੇ ਸਿੱਖਿਆਵਾਂ ਜਿਵੇਂ ਵੰਡ ਛਕੋ, ਨਾਮ ਜਪੋ, ਕਿਰਤ ਕਰੋ ਦੇ ਮਹੱਤਵ ਤੇ ਉਨ੍ਹਾਂ ਦੀ ਸਿੱਖਿਆ ਦਾ ਸਮਾਜਿਕ ਅਤੇ ਆਤਮਿਕ ਅਹਿਮੀਅਤ ਨੂੰ ਵਿਸਥਾਰ ਨਾਲ ਦਰਸਾਇਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਉਪਰੰਤ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਨਾਨਕਸਰ ਠਾਠ ਬਰਨਾਲਾ ਵਿਖੇ ਲਿਜਾਇਆ ਗਿਆ ਜਿੱਥੇ ਵਿਦਿਆਰਥੀਆਂ ਨੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਧਨੌਲਾ, (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਕੋਆਰਡੀਨੇਟਰ ਸੰਜੀਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਵਿਸਥਾਰ ਨਾਲ ਦੱਸਿਆ | ਇਸ ਮੌਕੇ ਬੱਚਿਆਂ ਦੁਆਰਾ 'ਸਤਿਗੁਰ ਨਾਨਕ ਪ੍ਰਗਟਿਆ, ਮਿੱਟੀ ਧੁੰਦ ਜੱਗ ਚਾਨਣ ਹੋਆ, ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ' ਸ਼ਬਦ ਕੀਰਤਨ ਗਾਇਨ ਕੀਤੇ ਗਏ | ਬੱਚਿਆਂ ਦੁਆਰਾ ਨਾਟਕ ਵੀ ਖੇਡੇ ਗਏ ਜਿਸ ਵਿਚ ਗੁਰੂ ਜੀ ਦੁਆਰਾ ਵਹਿਮਾਂ ਭਰਮਾਂ, ਟੂਣੇ-ਟਾਮਣਾ, ਪਖੰਡ ਤੇ ਅੰਧ ਵਿਸ਼ਵਾਸ ਦਾ ਖੰਡਨ ਕੀਤਾ ਤੇ ਬੱਚਿਆਂ ਨੇ ਬਹੁਤ ਖ਼ੂਬਸੂਰਤ ਢੰਗ ਨਾਲ ਨਾਟਕਾਂ ਦੁਆਰਾ ਉਦਾਹਰਨਾਂ ਪੇਸ਼ ਕੀਤੀਆਂ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਨੇ ਗੁਰਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਉਦੋਂ ਹੋਇਆ ਜਦੋਂ ਧਰਤੀ 'ਤੇ ਪਾਪਾਂ ਦਾ ਬੋਲਬਾਲਾ ਬਹੁਤ ਵੱਧ ਗਿਆ ਸੀ, ਗੁਰੂ ਨਾਨਕ ਦੇਵ ਜੀ ਦੇ ਆਉਣ ਤੋਂ ਬਾਅਦ ਅਗਿਆਨਤਾ ਦਾ ਹਨੇਰਾ ਦੂਰ ਹੋ ਗਿਆ ਤੇ ਗਿਆਨ ਦਾ ਪ੍ਰਕਾਸ਼ ਚਾਰੇ ਪਾਸੇ ਫੈਲ ਗਿਆ ਅਤੇ ਉਨ੍ਹਾਂ ਨੇ ਕਿਹਾ ਸਾਨੂੰ ਗੁਰੂਆਂ ਦੇ ਦਰਸਾਏ ਰਸਤੇ 'ਤੇ ਚੱਲਣਾ ਚਾਹੀਦਾ ਹੈ ਅਤੇ ਗੁਰੂ ਜੀ ਵਲੋਂ ਰਚੀ ਗਈ ਗੁਰਬਾਣੀ ਸਾਡੇ ਲਈ ਚਾਨਣ ਮੁਨਾਰਾ ਹੈ, ਜਿਸ ਤੋਂ ਸੇਧ ਲੈ ਕੇ ਅਸੀਂ ਆਪਣੇ ਜਨਮ ਨੂੰ ਸਫਲ ਕਰ ਸਕਦੇ ਹਾਂ | ਇਸ ਮੌਕੇ ਪਿ੍ੰਸੀਪਲ ਡਾ: ਮਨਪ੍ਰੀਤ ਕੌਰ, ਵਾਈਸ ਪਿ੍ੰਸੀਪਲ ਜਸਵੀਰ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ, ਸੀਨੀਅਰ ਕੋਆਰਡੀਨੇਟਰ ਅਮਨਪ੍ਰੀਤ, ਮੈਡਮ ਅਮਨਦੀਪ, ਮੈਡਮ ਸੰਦੀਪ, ਸੰਗੀਤ ਅਧਿਆਪਕ ਅਵਤਾਰ ਸਿੰਘ ਆਦਿ ਹਾਜ਼ਰ ਸਨ |
ਧਨੌਲਾ, (ਜਤਿੰਦਰ ਸਿੰਘ ਧਨੌਲਾ)-ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੱਟੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ 'ਜਪੁ ਜੀ ਸਾਹਿਬ' ਬਾਣੀ ਦੇ ਪਾਠ ਕੀਤੇ ਗਏ | ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਸ਼ਣ ਤੇ ਕਵਿਤਾਵਾਂ ਪੇਸ਼ ਕੀਤੀਆਂ | ਸੰਸਥਾ ਦੇ ਡਾਇਰੈਕਟਰ ਭਗਵੰਤ ਸਿੰਘ ਧਾਲੀਵਾਲ ਤੇ ਰਵਿੰਦਰ ਕੌਰ ਚੰਬਲ ਨੇ ਗੁਰੂ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਸਿਰਫ਼ ਸਿੱਖ ਧਰਮ ਦੇ ਪਹਿਲੇ ਗੁਰੂ ਹੀ ਨਹੀਂ ਸਗੋਂ ਸਾਰੀ ਮਨੁੱਖਤਾ ਲਈ ਸ਼ਾਂਤੀ, ਪਿਆਰ ਅਤੇ ਸਚਾਈ ਦਾ ਪ੍ਰਤੀਕ ਸਨ | ਪਿ੍ੰਸੀਪਲ ਸ੍ਰੀਮਤੀ ਅਰਚਨਾ ਦੱਤ ਨੇ ਕਿਹਾ ਕਿ ਸਾਨੂੰ ਗੁਰੂ ਜੀ ਦੁਆਰਾ ਦਿੱਤੇ ਸਿਧਾਂਤ 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਉੱਤੇ ਚੱਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਬਿਜਲੀ ਮਾਮਲੇ ਵਿਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ <br/> ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਬਰਨਾਲਾ ਵਿਖੇ ਪਹਿਲੀ ਲੜਕੀਆਂ ਦੀ ਅਥਲੈਟਿਕਸ ਲੀਗ 10 ਤੇ 11 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।