13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਐੱਸ.ਜੀ.ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 05-11-2025
ਟੱਲੇਵਾਲ, 4 ਨਵੰਬਰ (ਸੋਨੀ ਚੀਮਾ)-ਐੱਸ.ਜੀ.ਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਧਾਰਮਿਕ ਕੋਰੀਓਗ੍ਰਾਫੀ, ਸ਼ਬਦ ਗਾਇਨ ਕੀਤਾ ਗਿਆ | ਸਕੂਲ ਦੇ ਨੰਨੇ ਮੁੰਨੇ ਬੱਚਿਆਂ ਵਲੋਂ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ ਅਤੇ ਸਕੂਲ ਦੇ ਬੱਚਿਆਂ ਵਲੋਂ ਗਤਕੇ ਦੀ ਪੇਸ਼ਕਾਰੀ ਕੀਤੀ ਗਈ | ਸਕੂਲ ਦੇ ਜ਼ਿਆਦਾਤਰ ਬੱਚੇ ਸਿਰ ਤੇ ਦੁਮਾਲੇ ਸਜਾ ਕੇ ਸਕੂਲ ਪਹੁੰਚੇ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਮੱਖਣ ਸਿੰਘ ਦੀਵਾਨਾ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਬਾਰੇ ਵਿਸ਼ੇਸ਼ ਚਾਨਣਾ ਪਾਇਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦੱਸੇ ਗਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਬੱਚਿਆਂ ਵਲੋਂ ਸ਼ਰਧਾ ਭਾਵਨਾ ਦੇ ਨਾਲ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ | ਇਸ ਮੌਕੇ ਕੁਲਜੀਤ ਸਿੰਘ ਦੀਵਾਨਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ | ਇਸ ਮੌਕੇ ਗੁਰਪ੍ਰੀਤ ਕੌਰ, ਰਮਨਜੀਤ ਕੌਰ, ਪ੍ਰਦੀਪ ਕੌਰ, ਅਮਨਦੀਪ ਕੌਰ, ਪਵਨਜੀਤ ਕੌਰ ਮਨਦੀਪ ਕੌਰ, ਸੁਖਮੀਤ ਕੌਰ, ਹਰਪ੍ਰੀਤ ਕੌਰ, ਲਛਮਣੀ, ਅਮਨਜੋਤ ਕੌਰ, ਕਮਲਜੀਤ ਕੌਰ, ਕੁਲਵਿੰਦਰ ਕੌਰ, ਲਵਪ੍ਰੀਤ ਕੌਰ, ਸੁਖਪ੍ਰੀਤ ਕੌਰ, ਨਵਜੋਤ ਕੌਰ, ਅਮਨਦੀਪ ਕੌਰ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।