13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ਼ੈਮਰੌਕ ਇੰਟਰਨੈਸ਼ਨਲ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 05-11-2025
ਤਪਾ ਮੰਡੀ, 4 ਨਵੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ, ਜੈਮਲ ਸਿੰਘ ਵਾਲਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਰਪਿਤ ਇਕ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ | ਇਸ ਪਵਿੱਤਰ ਅਵਸਰ 'ਤੇ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੇ ਮਿਲ ਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਅਤੇ ਗੁਰਬਾਣੀ ਦੀ ਸੁਰੀਲੀ ਧੁਨ ਨਾਲ ਪੂਰੇ ਪਰਿਸਰ ਨੂੰ ਗੁਰਮਤਿ ਦੇ ਰੰਗ ਵਿਚ ਰੰਗ ਦਿੱਤਾ | ਸਮਾਗਮ ਦੀ ਸ਼ੁਰੂਆਤ ਇਕ ਓਅੰਕਾਰ ਦੇ ਉਚਾਰਨ ਨਾਲ ਹੋਈ, ਜਿਸ ਤੋਂ ਬਾਅਦ ਬੱਚਿਆਂ ਨੇ ਗੁਰਬਾਣੀ ਕੀਰਤਨ ਤੇ ਗੁਰੂ ਜੀ ਦੇ ਉਪਦੇਸ਼ਾਂ ਬਾਰੇ ਦੱਸਿਆ | ਇਸ ਮੌਕੇ 'ਤੇ ਸਕੂਲ ਦੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਨੇ ਸਾਨੂੰ ਸਚਾਈ, ਨਿਮਰਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ | ਧਾਲੀਵਾਲ ਨੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਗੁਰੂ ਜੀ ਦੇ ਉਪਦੇਸ਼ਾਂ 'ਤੇ ਚੱਲ ਕੇ ਆਪਣਾ ਜੀਵਨ ਕਾਮਯਾਬ ਅਤੇ ਮਾਨਵਤਾ ਲਈ ਲਾਭਦਾਇਕ ਬਣਾਉਣ | ਸਮਾਗਮ ਦੇ ਅੰਤ ਵਿਚ ਅਰਦਾਸ ਕੀਤੀ ਗਈ ਜਿਸ ਵਿਚ ਸਾਰਿਆਂ ਨੇ ਇਕੱਠੇ ਹੋ ਕੇ ਸਾਰੇ ਸਕੂਲ ਅਤੇ ਬੱਚਿਆਂ ਦੀ ਤੰਦਰੁਸਤੀ ਲਈ ਪ੍ਰਾਰਥਨਾ ਕੀਤੀ | ਪਿ੍ੰਸੀਪਲ ਨੇ ਵੀ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਸਭ ਨੂੰ ਗੁਰਪੁਰਬ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ | ਇਹ ਸਮਾਗਮ ਬੱਚਿਆਂ ਵਿਚ ਗੁਰਮਤਿ ਪ੍ਰਤੀ ਸ਼ਰਧਾ ਜਗਾਉਣ ਵਾਲਾ ਸਾਬਤ ਹੋਇਆ |

ਪਿਛਲੀ ਖ਼ਬਰ ਜੀ.ਜੀ.ਐੱਸ. ਵਰਲਡ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਨਾਮਾਲੂਮ ਵਿਅਕਤੀਆਂ ਵਲੋਂ ਦੁਕਾਨਦਾਰ ਦੀ ਕੁੱਟਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।