07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਹੰਡਿਆਇਆ ਪੁਲਿਸ ਵਲੋਂ ਇਕ ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਹੰਡਿਆਇਆ ਪੁਲਿਸ ਵਲੋਂ ਕਾਬੂ ਕੀਤਾ ਵਿਅਕਤੀ ਪੁਲਿਸ ਪਾਰਟੀ ਨਾਲ | ਅਜੀਤ ਤਸਵੀਰ <br/> 06-11-2025
ਹੰਡਿਆਇਆ, 5 ਨਵੰਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਬੀਤੀ ਦਿਨੀਂ ਹੰਡਿਆਇਆ ਵਿਖੇ ਨਸ਼ੀਲੀਆਂ ਗੋਲੀਆਂ ਸਮੇਤ ਫੜੀ ਗਈ ਅÏਰਤ ਸੋਨੀ ਕੌਰ ਉਰਫ਼ ਮੇਲੋ 'ਤੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ | ਇਸੇ ਮਾਮਲੇ ਵਿਚ ਤਫ਼ਤੀਸ਼ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ 'ਤੇ ਗੱਗੂ ਸਿੰਘ ਪੁੱਤਰ ਰਾਜੂ ਸਿੰਘ ਵਾਸੀ ਕਿਲ੍ਹਾ ਪੱਤੀ ਹੰਡਿਆਇਆ ਨੂੰ ਵੀ ਦੋਸ਼ੀ ਨਾਮਜ਼ਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਗੱਗੂ ਸਿੰਘ ਨੂੰ ਨੇੜੇ ਰੱਜੀ ਦੇ ਤਲਾਅ ਮੰਦਰ ਹੰਡਿਆਇਆ ਤੋਂ ਕਾਬੂ ਕਰ ਕੇ ਉਸ ਪਾਸੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਗਿ੍ਫ਼ਤਾਰ ਕੀਤਾ ਤੇ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ | ਇਸ ਮੌਕੇ ਏ.ਐਸ.ਆਈ. ਬੂਟਾ ਸਿੰਘ, ਸਿਪਾਹੀ ਲਵਜੀਤ ਸਿੰਘ, ਮੁਨਸ਼ੀ ਧਰਮਿੰਦਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਅਜੀਤਵਾਲ ਸਬ-ਸਟੇਸ਼ਨ ਦੇ 11ਕੇ.ਵੀ. ਫੀਡਰ ਅੱਜ ਬੰਦ ਰਹਿਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।