ਬਰਨਾਲਾ, 5 ਨਵੰਬਰ (ਰਾਜ ਪਨੇਸਰ)-ਨਵਾਂ ਬੱਸ ਸਟੈਂਡ ਨਜ਼ਦੀਕ ਤਿੰਨ ਵਿਅਕਤੀਆਂ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਚੇਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਵੀਨਾ ਪਤਨੀ ਕਾਕਾ ਸਿੰਘ ਵਾਸੀ ਬਰਨਾਲਾ, ਚੰਨਣਾ ਸਿੰਘ ਪੱੁਤਰ ਮਿੱਠੂ ਸਿੰਘ ਵਾਸੀ ਸ਼ਹਿਣਾ, ਜਸਪ੍ਰੀਤ ਸਿੰਘ ਵਾਸੀ ਭਗਤਾ ਨਸ਼ਾ ਵੇਚਣ ਦੇ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਤਿੰਨੋ ਜਣਿਆਂ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |