07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦੇਣ ਮੌਕੇ ਸੰਤ ਮਹਾਂਪੁਰਸ਼ ਅਤੇ ਪਤਵੰਤੇ | ਤਸਵੀਰ : ਪ੍ਰਵੀਨ ਗਰਗ <br/> 06-11-2025
ਤਪਾ ਮੰਡੀ, 5 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੰਤ ਬਾਬਾ ਚਿਤਾ ਨੰਦ (ਗ਼ਰੀਬ ਦਾਸ ਬੱਸਾਂ ਵਾਲੇ) ਦੇ ਆਸ਼ੀਰਵਾਦ ਸਦਕਾ ਸੰਤ ਚਿਤਾ ਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਦੀ ਦੇਖ-ਰੇਖ ਹੇਠ ਸਮੁੱਚੀ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸੰਤ ਰਾਜਗਿਰੀ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕਰਦਿਆਂ ਗੁਰੂਆਂ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ | ਇਸ ਧਾਰਮਿਕ ਸਮਾਗਮ ਮੌਕੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਚਾਰ ਲੜਕੀਆਂ ਦੇ ਵਿਆਹ ਗੁਰ ਮਰਿਆਦਾ ਅਨੁਸਾਰ ਕੀਤੇ ਗਏ ਅਤੇ ਉਨ੍ਹਾਂ ਨੂੰ ਲੋੜੀਂਦਾ ਸਮਾਨ ਵੀ ਦਿੱਤਾ | ਗਿਆਨੀ ਸ਼ਮਸ਼ੇਰ ਸਿੰਘ ਤਪਾ ਵਾਲਿਆਂ ਵਲੋਂ ਅਨੰਦ ਕਾਰਜ ਸਮੇਂ ਲਾਵਾਂ ਪੜ੍ਹੀਆਂ ਗਈਆਂ | ਸਮਾਗਮ ਮੌਕੇ ਬਾਹਰਲੇ ਡੇਰੇ ਦੇ ਮਹੰਤਾਂ ਬੁੱਕਣ ਦਾਸ, ਰਘਵੀਰ ਦਾਸ, ਸੋਮ ਦਾਸ ਤੇ ਬੀਰਬਲ ਦਾਸ ਨੇ ਨਵ ਵਿਆਹੇ ਜੋੜਿਆਂ ਲਈ ਪ੍ਰਬੰਧਕਾਂ ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਦੇ ਕੇ ਵਿਸ਼ੇਸ਼ ਸਹਿਯੋਗ ਕੀਤਾ | ਕਮੇਟੀ ਵਲੋਂ ਪੁੰਨ ਦਾ ਇਹ ਕਾਰਜ ਇਲਾਕੇ ਅਤੇ ਦੇਸ਼ਾਂ ਪ੍ਰਦੇਸ਼ਾਂ ਵਿਚੋਂ ਦਾਨੀ ਸੱਜਣਾਂ ਅਤੇ ਸੰਤ ਚਿਤਾ ਨੰਦ ਦੇ ਸ਼ਰਧਾਲੂਆਂ ਅਤੇ ਸੇਵਕਾਂ ਦੇ ਸਹਿਯੋਗ ਨਾਲ ਕੀਤਾ ਗਿਆ | ਇਸ ਮੌਕੇ ਸੰਤ ਮਹਾਂਪੁਰਸ਼ ਸੰਤ ਰਾਜਗਿਰੀ, ਸੰਤ ਪ੍ਰੇਮ ਦਾਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਡੀ.ਐਸ.ਪੀ. ਤਪਾ ਗੁਰਬਿੰਦਰ ਸਿੰਘ, ਸਰਪੰਚ ਸੰਦੀਪ ਸਿੰਘ ਸੀਪਾ ਅਤੇ ਸਰਪੰਚ ਜੀਤ ਸਿੰਘ ਆਲੀਕੇ ਆਦਿ ਹੋਰ ਪਤਵੰਤਿਆਂ ਨੇ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਉਪਰੰਤ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਨੇ ਸਮੁੱਚੀ ਕਮੇਟੀ ਸਮੇਤ ਆਏ ਪਤਵੰਤਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕਰਦਿਆਂ ਧੰਨਵਾਦ ਕੀਤਾ | ਇਸ ਮੌਕੇ ਸੰਤ ਚਿਤਾਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਅਜਮੇਰ ਸਿੰਘ, ਸੈਕਟਰੀ ਨੰਬਰਦਾਰ ਬਲਜਿੰਦਰ ਸਿੰਘ, ਸਹਾਇਕ ਖ਼ਜ਼ਾਨਚੀ ਗੁਰਤੇਜ ਸਿੰਘ ਨੈਣੇਵਾਲ, ਸਟੋਰ ਕੀਪਰ ਜਿਊਣ ਸਿੰਘ ਮੌੜ ਮਕਸੂਥਾ, ਸਹਾਇਕ ਸਕੱਤਰ ਸਾਬਕਾ ਸਰਪੰਚ ਦਲੀਪ ਸਿੰਘ, ਗੋਪਾਲ ਕਿ੍ਸ਼ਨ, ਹਾਕਮ ਸਿੰਘ ਆਲੀਕੇ, ਹਰਦੀਪ ਸਿੰਘ ਢਿੱਲੋਂ, ਸੁਰਿੰਦਰ ਕੁਮਾਰ, ਸੁਰਜੀਤ ਸਿੰਘ, ਸੁਖਚੈਨ ਸਿੰਘ, ਗੁਰਮੀਤ ਸਿੰਘ, ਗੋਬਿੰਦ ਰਾਏ, ਗੁਰਚਰਨ ਸਿੰਘ, ਗੁਰਬਖ਼ਸ਼ ਸਿੰਘ, ਪਰਮਜੀਤ ਸਿੰਘ ਪੱਪੂ, ਬਲਜਿੰਦਰ ਕੁਮਾਰ, ਸੱਤਾ, ਬੰਟੀ ਨੈਣੇਵਾਲ, ਲੱਖੀ ਸੇਠ, ਪਰਮਜੀਤ ਸਿੰਘ ਖਾਲਸਾ, ਬਲਕਾਰ ਸਿੰਘ, ਬਲਜੀਤ ਸਿੰਘ, ਮੋਦਨ ਸਿੰਘ, ਮੇਜਰ ਸਿੰਘ, ਲਵਦੀਪ ਸਿੰਘ, ਜਸਕੀਰਤ ਸਿੰਘ, ਮਨਜਿੰਦਰ ਸਿੰਘ, ਭੋਲਾ ਸਿੰਘ, ਰਸ਼ਪ੍ਰੀਤ ਸਿੰਘ, ਹਰਦੀਪ ਸਿੰਘ ਸੇਖੋਂ, ਹਰਚੰਦ ਸਿੰਘ, ਬਚਨ ਸਿੰਘ, ਬੌਬੀ ਸਿੰਘ, ਹਰਦੇਵ ਸਿੰਘ, ਕਰਨ ਸੁਨਾਮੀਆ, ਦੀਪਕ ਕੁਮਾਰ, ਸਮਾਜ ਸੇਵੀ ਪਰਮਜੀਤ ਸਿੰਘ ਪੰਮਾ ਤਾਜੋ, ਪਰਮਜੀਤ ਸਿੰਘ ਟੀਟੂ ਤਾਜੋ, ਸਤਨਾਮ ਸਿੰਘ ਆਲੀਕੇ ਆਦਿ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਦੇ ਸਮੂਹ ਪੰਚਾਂ ਸਰਪੰਚਾਂ ਅਤੇ ਸ਼ਹਿਰ ਵਾਸੀਆਂ ਨੇ ਹਾਜ਼ਰੀ ਲਵਾਈ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਬਰਨਾਲਾ ਦੇ ਵੱਖ-ਵੱਖ ਸਕੂਲਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।