07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਲੋਂ ਪ੍ਰਕਾਸ਼ ਦਿਹਾੜੇ ਮੌਕੇ ਲੋੜਵੰਦਾਂ ਨੂੰ ਗਰਮ ਕੱਪੜੇ ਅਤੇ ਬੂਟ ਵੰਡੇ

ਪ੍ਰਕਾਸ਼ ਦਿਹਾੜੇ ਮੌਕੇ ਲੋੜਵੰਦਾਂ ਨੂੰ ਸਾਮਾਨ ਵੰਡਣ ਸਮੇਂ ਐਸ.ਜੀ.ਐਨ. ਸਕੂਲ ਦੀਵਾਨਾ ਦਾ ਸਟਾਫ਼ | ਤਸਵੀਰ : ਸੋਨੀ ਚੀਮਾ <br/> 06-11-2025
ਟੱਲੇਵਾਲ, 5 ਨਵੰਬਰ (ਸੋਨੀ ਚੀਮਾ)-ਐੱਸ.ਜੀ.ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋੜਵੰਦਾਂ ਨੂੰ ਗਰਮ ਕੱਪੜੇ ਤੇ ਬੂਟ ਵੰਡੇ ਗਏ | ਪਿ੍ੰਸੀਪਲ ਮੱਖਣ ਸਿੰਘ ਦੀਵਾਨਾ ਨੇ ਦੱਸਿਆ ਕਿ ਸਾਨੂੰ ਇਸ ਨਿਵੇਕਲੇ ਢੰਗ ਨਾਲ ਤਿਉਹਾਰ ਮਨਾਉਣੇ ਚਾਹੀਦੇ ਹਨ ਜਿਸ ਨਾਲ ਲੋੜਵੰਦ ਪਰਿਵਾਰਾਂ ਦੀ ਮਦਦ ਹੋ ਸਕੇ ਤੇ ਲੋੜਵੰਦਾਂ ਨੂੰ ਮੌਸਮ ਅਨੁਸਾਰ ਆ ਰਹੀ ਠੰਢ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ | ਇਸ ਮੌਕੇ ਕੁਲਜੀਤ ਸਿੰਘ ਦੀਵਾਨਾ, ਗੁਰਪ੍ਰੀਤ ਕੌਰ, ਰਮਨਜੀਤ ਕੌਰ, ਅਮਨਦੀਪ ਕੌਰ, ਸੁਖਮੀਤ ਕੌਰ, ਹਰਪ੍ਰੀਤ ਕੌਰ, ਪਵਨਜੀਤ ਕੌਰ, ਪ੍ਰਦੀਪ ਕੌਰ, ਮਨਦੀਪ ਕੌਰ, ਅਮਨਜੋਤ ਕੌਰ, ਲਛਮਣੀ, ਸੁਖਪ੍ਰੀਤ ਕੌਰ, ਲਵਪ੍ਰੀਤ ਕੌਰ, ਅਮਨਦੀਪ ਕੌਰ, ਕਮਲਜੀਤ ਕੌਰ, ਨਵਜੋਤ ਕੌਰ ਹਾਜ਼ਰ ਸਨ |

ਪਿਛਲੀ ਖ਼ਬਰ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਵਲੋਂ ਮਨਾਉਣ ਸੰਬੰਧੀ ਮੀਟਿੰਗ ਹੋਈ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।