07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਹੋਲੀ ਏਾਜਲਸ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 06-11-2025
ਤਪਾ ਮੰਡੀ, 5 ਨਵੰਬਰ (ਵਿਜੇ ਸ਼ਰਮਾ)-ਸਥਾਨਕ ਹੋਲੀ ਏਾਜਲਸ ਪਬਲਿਕ ਸਕੂਲ, ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦਿਆਂ ਸਕੂਲ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਜੀ ਅਤੇ ਅਨੰਦ ਸਾਹਿਬ ਜੀ ਦਾ ਪਾਠ ਕੀਤਾ ਗਿਆ | ਸੰਗੀਤ ਅਧਿਆਪਕ ਅਤੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ | ਵੱਖ-ਵੱਖ ਅਧਿਆਪਕ ਸਾਹਿਬਾਨਾਂ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਤੇ ਉਨ੍ਹਾਂ ਦੀਆ ਸਿੱਖਿਆਵਾਂ ਬਾਰੇ ਵਿਸਥਾਰ ਵਿਚ ਦੱਸਿਆ ਗਿਆ | ਅਰਦਾਸ ਉਪਰੰਤ ਵਿਦਿਆਰਥੀਆਂ ਨੂੰ ਪ੍ਰਸ਼ਾਦ ਵਰਤਾਇਆ ਗਿਆ | ਅੰਤ ਵਿਚ ਵਿਦਿਆਰਥੀਆਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਪ੍ਰਸ਼ਨ ਵੀ ਪੁੱਛੇ | ਉਨ੍ਹਾਂ ਦੇ ਗਿਆਨ ਵਿਚ ਵਾਧਾ ਕੀਤਾ ਗਿਆ | ਮੁੱਖ ਮਹਿਮਾਨ ਵਜੋਂ ਸਕੂਲ ਦੇ ਚੇਅਰਮੈਨ ਅਸ਼ੋਕ ਮਿੱਤਲ ਵਲੋਂ ਵੀ ਆਪਣੀ ਹਾਜ਼ਰੀ ਲਗਵਾਈ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਰਣਧੀਰ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ, ਸਮੂਹ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਦਿਵਸਿਮਰ ਸਿੰਘ ਨੇ ਬੈਡਮਿੰਟਨ ਮੁਕਾਬਲੇ 'ਚ ਲਿਆ ਪਹਿਲਾ ਸਥਾਨ <br/> ਅਗਲੀ ਖ਼ਬਰ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਵਲੋਂ ਮਨਾਉਣ ਸੰਬੰਧੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।