07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਤਪਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਮੌਕੇ ਦੀ ਤਸਵੀਰ | ਤਸਵੀਰ : ਵਿਜੇ ਸ਼ਰਮਾ <br/> 06-11-2025
ਤਪਾ ਮੰਡੀ, 5 ਨਵੰਬਰ (ਵਿਜੇ ਸ਼ਰਮਾ)-ਪੂਰੀ ਦੁਨੀਆ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਤੇ ਜੋਸ਼ ਪਾਇਆ ਜਾ ਰਿਹਾ | ਇਸ ਲੜੀ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਿੰਘ ਸਭਾ ਤਪਾ ਵਿਖੇ ਪ੍ਰਬੰਧਕ ਕਮੇਟੀ ਅਤੇ ਨਗਰ ਦੇ ਸਹਿਯੋਗ ਨਾਲ ਮਨਾਇਆ ਗਿਆ | ਜਿਸ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਨੂੰ ਬਿਜਲਈ ਲੜੀਆਂ ਅਤੇ ਫੁੱਲਾਂ ਨਾਲ ਖ਼ੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਸੀ | ਇਸ ਮੌਕੇ ਪਾਠੀ ਸਿੰਘਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਪਾਠ ਅਤੇ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਹੈ | ਇਸ ਦਿਹਾੜੇ ਮੌਕੇ ਜਪਬੀਰ ਸਿੰਘ, ਹਰਸੀਰਤ ਕੌਰ ਛੋਟੇ ਛੋਟੇ ਬੱਚਿਆਂ ਵਲੋਂ ਮੂਲ ਮੰਤਰ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਗੀਤ ਪੇਸ਼ ਕੀਤੇ ਗਏ | ਗੁਰਦੁਆਰਾ ਕਮੇਟੀ ਵਲੋਂ ਰਾਗੀ ਸਿੰਘਾਂ, ਪਾਠੀ ਸਿੰਘਾਂ ਤੋਂ ਇਲਾਵਾ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿਚੋਂ ਪਹਿਲਾ ਰੈਂਕ ਪ੍ਰਾਪਤ ਕਰਨ ਵਾਲੀ ਸਿਫਾਲੀ ਬਾਂਸਲ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਦੀ ਬਾਣੀ ਨਾਲ ਜੁੜ ਕੇ ਗੁਰੂ ਵਾਲੇ ਬਣਨ | ਸਮਾਗਮ ਦੇ ਅੰਤ ਵਿਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰੀਤਮ ਸਿੰਘ, ਮਿੱਤ ਸਿੰਘ ਚੱਠਾ, ਹਾਕਮ ਸਿੰਘ, ਬੇਅੰਤ ਸਿੰਘ, ਬੂਟਾ ਸਿੰਘ, ਸਰਬਜੀਤ ਸਿੰਘ ਪੰਧੇਰ, ਕੁਲਤਾਰ ਸਿੰਘ, ਕੁਲਵੰਤ ਸਿੰਘ, ਜੱਸ ਧਾਲੀਵਾਲ, ਹੁਸਨ ਧਾਲੀਵਾਲ ਗੱਗੀ ਧਾਲੀਵਾਲ, ਕੁਲਵੰਤ ਸਿੰਘ ਧਾਲੀਵਾਲ, ਸ਼ਿੰਦਰ ਸਿੰਘ, ਤਰਨਜੀਤ ਸਿੰਘ, ਬਿੰਦਰ ਖਰੋੜ, ਗੁਰਮੇਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ 'ਚ ਮਨਾਇਆ ਗੁਰਪੁਰਬ <br/> ਅਗਲੀ ਖ਼ਬਰ ਸੰਤ ਲੌਂਗਪੁਰੀ ਬਿ੍ਲੀਐਂਟ ਸਕੂਲ ਪੱਖੋ ਕਲਾਂ ਵਿਖੇ ਗੁਰਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।