07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ 'ਚ ਮਨਾਇਆ ਗੁਰਪੁਰਬ <br/>

ਅਜੀਤ ਡੈਸਕ 06-11-2025
ਭਦੌੜ, 5 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਸਮਾਗਮ ਦਾ ਆਗਾਜ਼ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸੰਗਤ ਰੂਪ ਵਿਚ ਜਪੁਜੀ ਸਾਹਿਬ ਦੇ ਜਾਪ ਨਾਲ ਕੀਤਾ | ਬੀਬੀ ਗੁਰਵਿੰਦਰ ਕੌਰ, ਬੀਬੀ ਹਰਪ੍ਰੀਤ ਕੌਰ ਅਤੇ ਬੀਬੀ ਮਨਪ੍ਰੀਤ ਕੌਰ ਨੇ ਧਾਰਮਿਕ ਗੀਤ ਰਾਹੀਂ ਗੁਰੂ ਮਹਿਮਾ ਦਾ ਗੁਣਗਾਨ ਕੀਤਾ | ਕਰਨਵੀਰ ਸਿੰਘ, ਹਰਸਿਮਰਤ ਕੌਰ, ਗੁਰਨੂਰ ਕੌਰ, ਮਨਿੰਦਰਜੀਤ ਕੌਰ, ਰੁਪਿੰਦਰ ਕੌਰ, ਸੀਰਤ ਸ਼ਰਮਾ, ਮੁਸਕਾਨ ਕੌਰ, ਮਨਗੁਰਲੀਨ ਕੌਰ, ਮਨਪ੍ਰੀਤ ਕੌਰ ਅਤੇ ਤਨਵੀਰ ਕੌਰ ਨੇ ਕਵੀਸ਼ਰੀ ਅਤੇ ਕਵਿਤਾਵਾਂ ਰਾਹੀਂ ਗੁਰੂ ਜੀ ਨੂੰ ਸਿੱਜਦਾ ਕੀਤਾ | ਰਮਨਪ੍ਰੀਤ ਕੌਰ, ਮਨਗੁਰਲੀਨ ਕੌਰ, ਤਨਵੀਰ ਕੌਰ, ਹਰਮਨਪ੍ਰੀਤ ਕੌਰ ਅਤੇ ਨਮਨਦੀਪ ਕੌਰ ਨੇ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਅਤੇ ਉਦਾਸੀਆਂ ਨੂੰ ਕਲਾਤਮਿਕ ਢੰਗ ਨਾਲ ਪੇਸ਼ ਕੀਤਾ | ਸੁਖਪ੍ਰੀਤ ਸਿੰਘ, ਸਾਹਿਬ ਸਿੰਘ, ਦਿਲਜੋਤ ਸਿੰਘ, ਤਨਵੀਰ ਕੌਰ, ਮਨਗੁਰਲੀਨ ਕੌਰ, ਮਨਪ੍ਰੀਤ ਕੌਰ, ਮੁਸਕਾਨ ਕੌਰ, ਸੀਰਤ ਸ਼ਰਮਾ, ਜਸਪ੍ਰੀਤ ਕੌਰ ਅਤੇ ਅਮਨਦੀਪ ਕੌਰ ਨੇ ਆਪਣੀਆਂ ਲਿਖਤਾਂ ਰਾਹੀਂ ਗੁਰੂ ਜੀ ਦੇ ਜੀਵਨ ਨੂੰ ਬਿਆਨ ਕੀਤਾ | ਹਰਨੂਰ ਕੌਰ, ਜਾਨਵੀ ਮਾਥੁਰ, ਨਮਨਦੀਪ ਕੌਰ, ਰਾਜਨਦੀਪ ਸਿੰਘ, ਹਰਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਹਰਜੀਤ ਸਿੰਘ ਅਤੇ ਏਕਮਜੀਤ ਸਿੰਘ ਨੇ ਪੋਸਟਰ ਮੇਕਿੰਗ ਮੁਕਾਬਲੇ 'ਚ ਭਾਗ ਲਿਆ | ਮੰਚ ਸਜਾਉਣ ਰਾਹੀਂ ਅਰਵਿੰਦਰ ਸਿੰਘ, ਨਵਦੀਪ ਕੌਰ ਤੇ ਜਸਪ੍ਰੀਤ ਕੌਰ ਨੇ ਆਪਣੀਆਂ ਕਲਾਵਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਦੌਰਾਨ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਵਾਇਸ ਪਿ੍ੰਸੀਪਲ ਮੈਡਮ ਮੀਨਾ ਜੈਨ ਤੇ ਪ੍ਰੋਗਰਾਮ ਅਫਸਰ ਗੁਰਚਰਨ ਸਿੰਘ ਰਾਮਾਂ ਨੇ ਆਪਣੇ ਪੈਗ਼ਾਮ ਰਾਹੀਂ ਗੁਰੂ ਨਾਨਕ ਦੇਵ ਜੀ ਨੂੰ ਸਮੁੱਚੀ ਲੋਕਾਈ ਦਾ ਰਹਿਬਰ ਦੱਸਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਅਮਲ ਕਰਨ 'ਤੇ ਜ਼ੋਰ ਦਿੱਤਾ |

ਪਿਛਲੀ ਖ਼ਬਰ ਪਿੰਡ ਲੋਹਗੜ੍ਹ 'ਚ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।