ਟੱਲੇਵਾਲ, 5 ਨਵੰਬਰ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਹਜ਼ੂਰੀ ਰਾਗੀ ਭਾਈ ਲਾਭ ਸਿੰਘ ਦੇ ਕੀਰਤਨੀ ਜਥੇ ਨੇ ਸ਼ਬਦ ਕੀਰਤਨ ਰਾਹੀਂ ਵਿਦਿਆਰਥੀਆਂ ਨੂੰ ਨਿਹਾਲ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਧਾਰਮਿਕ ਕੋਰੀਉਗ੍ਰਾਫੀਆਂ ਪੇਸ਼ ਕੀਤੀਆਂ ਗਈਆਂ | ਇਸ ਉਪਰੰਤ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਰਾਗੀ ਜਥੇ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਡਾ: ਜੁਗਰਾਜ ਸਿੰਘ, ਬਲਦੇਵ ਖਾਂ, ਰਿਟਾਇਰਡ ਹੈੱਡ ਮਾਸਟਰ ਰਣਜੀਤ ਸਿੰਘ ਟੱਲੇਵਾਲ, ਜਗਤਾਰ ਸਿੰਘ, ਜਗਸੀਰ ਸਿੰਘ, ਮਹਿੰਦਰ ਸਿੰਘ, ਬਲਤੇਜ ਸਿੰਘ, ਸਤਨਾਮ ਸਿੰਘ, ਵਾਈਸ ਪਿ੍ੰਸੀਪਲ ਮੈਡਮ ਪਰਮਜੀਤ ਕੌਰ, ਪੂਜਾ ਵਰਮਾ, ਸੁਰਿੰਦਰ ਕੌਰ, ਸਰਬਜੀਤ ਕੌਰ, ਸੁਮਨਪ੍ਰੀਤ ਕੌਰ, ਮਨਦੀਪ ਕੌਰ, ਵੀਰਪ੍ਰੀਤ ਕੌਰ, ਸ਼ਿਵਰਜੀਤ ਕੌਰ, ਅੰਮਿ੍ਤ ਕੌਰ, ਹਰਪ੍ਰੀਤ ਕੌਰ, ਸੰਦੀਪ ਕੌਰ, ਸ਼ਰਨਦੀਪ ਕੌਰ, ਕਿਰਨਜੋਤ ਕੌਰ, ਕੇਅਰਟੇਕਰ ਰਛਪਾਲ ਕੌਰ ਅਤੇ ਹਰਪ੍ਰੀਤ ਕੌਰ ਹਾਜ਼ਰ ਸਨ |