ਭਦੌੜ, 5 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦਾ ਐਮ.ਏ. ਭਾਗ ਦੂਜਾ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਆਇਆ ਹੈ | ਪੰਜਾਬੀ ਵਿਭਾਗ ਦੇ ਮੁਖੀ ਡਾ: ਮਨਦੀਪ ਕੌਰ ਨੇ ਦੱਸਿਆ ਕਿ ਹਰ ਵਾਰ ਦੀ ਤਰਾਂ ਇਸ ਵਾਰ ਵੀ ਸੰਸਥਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਜਸਪ੍ਰੀਤ ਕੌਰ ਨੇ 76.5 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਵੀਰਪਾਲ ਕੌਰ ਨੇ 76.0 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਵਿਦਿਆਰਥਣ ਪ੍ਰਭਜੋਤ ਕੌਰ ਨੇ 71.5 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਪਿ੍ੰ: ਮਲਵਿੰਦਰ ਸਿੰਘ ਨੇ ਇਸ ਨਤੀਜੇ ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਪੰਜਾਬੀ ਵਿਭਾਗ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਇਸ ਨਤੀਜੇ ਦੀ ਖ਼ਾਸੀਅਤ ਇਹ ਰਹੀ ਕਿ ਸਾਰੇ ਹੀ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਖ਼ਤ ਮਿਹਨਤ ਕਰ ਕੇ ਵਧੀਆ ਮੁਕਾਮ 'ਤੇ ਪਹੁੰਚਣ ਲਈ ਪ੍ਰੇਰਿਤ ਕੀਤਾ |