08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ ਮਹਿਲ ਕਲਾਂ ਵਲੋਂ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 06-11-2025
ਮਹਿਲ ਕਲਾਂ, 5 ਨਵੰਬਰ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ ਮਹਿਲ ਕਲਾਂ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪੰਜ ਰੋਜ਼ਾ ਪ੍ਰਭਾਤ ਫੇਰੀਆਂ ਕੀਤੀਆਂ ਗਈਆਂ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਪ੍ਰਸਿੱਧ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਬਾਬਾ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਸਮਾਜਿਕ ਕੁਰੀਤੀਆਂ ਦੇ ਖ਼ਿਲਾਫ਼ ਇੱਕਜੁੱਟ ਹੋਣ ਦੀ ਅਪੀਲ ਕੀਤੀ | ਉਨ੍ਹਾਂ ਨੇ ਗੁਰੂ ਸਹਿਬਾਨ ਦੇ ਉਪਦੇਸ਼ ਅਨੁਸਾਰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤ ਨੂੰ ਅਪਣਾਉਣ ਦਾ ਸੱਦਾ ਦਿੱਤਾ | ਇਸ ਮੌਕੇ ਗਿਆਨੀ ਕਰਮ ਸਿੰਘ ਆਸਟ੍ਰੇਲੀਆ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਸਰਪੰਚ ਕਿਰਨਾ ਰਾਣੀ ਬਾਂਸਲ, ਗੁਰਪ੍ਰੀਤ ਸਿੰਘ ਅਣਖੀ, ਬੀਬੀ ਸੁਰਿੰਦਰ ਕੌਰ, ਗਿਆਨੀ ਕੁਲਦੀਪ ਸਿੰਘ ਰਾਗੀ, ਜ਼ੈਲਦਾਰ ਸਿੰਘ ਹਲਵਾਈ, ਗਿਆਨੀ ਸਤਨਾਮ ਸਿੰਘ, ਰਣਜੀਤ ਸਿੰਘ ਬਿੱਟੂ, ਅਵਤਾਰ ਸਿੰਘ ਗਰੇਵਾਲ, ਸੁਰਿੰਦਰ ਸਿੰਘ ਜੌਹਲ, ਸੁਖਦੇਵ ਸਿੰਘ ਰਾਗੀ, ਕਰਨੈਲ ਸਿੰਘ ਢੈਪਈ, ਨੰਬਰਦਾਰ ਨਛੱਤਰ ਸਿੰਘ ਸਿੱਧੂ, ਅਜਮੇਰ ਸਿੰਘ, ਗੁਰਮੇਲ ਸਿੰਘ, ਨੰਬਰਦਾਰ ਆਤਮਾ ਸਿੰਘ, ਡਾ: ਦਲਬਾਰ ਸਿੰਘ, ਭਾਈ ਨੱਥਾ ਸਿੰਘ, ਡਾ: ਨਾਹਰ ਸਿੰਘ, ਰਾਜ ਸਿੰਘ ਭਾਂਬੜ, ਗਿਆਨ ਸਿੰਘ ਉੱਪਲ, ਭਾਈ ਜਗਰੂਪ ਸਿੰਘ, ਹਰੀ ਸਿੰਘ ਮੈਂਬਰ, ਭਾਈ ਮਲਕੀਤ ਸਿੰਘ, ਭਾਈ ਚਮਕੌਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਅੱਗ ਲਾਉਣ ਵਾਲੇ ਕਿਸਾਨਾਂ ਤੇ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕੀਤੀ ਬਣਦੀ ਕਾਰਵਾਈ... ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸ਼ਹਿਣਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।