08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਡਿਪਟੀ ਕਮਿਸ਼ਨਰ ਨੇ ਅੱਗ ਲਾਉਣ ਵਾਲੇ ਕਿਸਾਨਾਂ ਤੇ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕੀਤੀ ਬਣਦੀ ਕਾਰਵਾਈ <br/>

ਅਜੀਤ ਡੈਸਕ 06-11-2025
ਬਰਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਡਿਪਟੀ ਕਮਿਸ਼ਨਰ ਬਰਨਾਲਾ ਪਿਛਲੇ ਹਫ਼ਤੇ ਤੋਂ ਰੋਜ਼ਾਨਾ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਰਹੇ ਹਨ ਜਿਸ ਦੌਰਾਨ ਉਨ੍ਹਾਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ | ਇਸ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਜਦ ਅੱਜ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਪਿੰਡ ਪੱਖੋ ਕਲਾਂ ਵਿਖੇ ਫਾਇਰ ਇੰਜਣ ਦੀ ਮਦਦ ਨਾਲ ਖੇਤਾਂ 'ਚ ਲੱਗੀ ਅੱਗ ਵੇਖੀ ਅਤੇ ਉਸ ਨੂੰ ਆਪ ਮੌਕੇ ਉੱਤੇ ਜਾ ਕੇ ਬੁਝਾਇਆ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਬਰਨਾਲਾ 'ਚ 23 ਪੁਲਸ ਕੇਸ ਦਰਜ਼ ਹੋਏ ਹਨ ਤੇ 1.20 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਨੇ ਅੱਜ ਪਿੰਡ ਸੇਖਾ, ਝਲੂਰ, ਨੰਗਲ, ਭੱਦਲਵਡ, ਸੰਘੇੜਾ, ਭੋਤਨਾ, ਟੱਲੇਵਾਲ, ਭਦੌੜ, ਸ਼ਹਿਣਾ, ਕੋਠੇ ਗਿੱਲ, ਉਗੋਕੇ, ਢਿਲਵਾਂ, ਪੱਖੋਕੇ ਅਤੇ ਚੀਮਾ ਦਾ ਦੌਰਾ ਕੀਤਾ | ਇਸ ਮੌਕੇ 'ਤੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਜ਼ਿਲ੍ਹਾ ਬਰਨਾਲਾ ਵਿਚ ਕਿਸੇ ਵੀ ਹਾਲਤ ਵਿਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ | ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਖੇਤਾਂ 'ਚ ਅੱਗ ਲਗਾਉਣਗੇ ਉਨ੍ਹਾਂ ਦੀਆਂ ਫ਼ਰਦਾਂ 'ਚ ਲਾਲ ਐਂਟਰੀ ਇੰਦਰਾਜ਼ ਕੀਤੀ ਜਾਵੇਗੀ, ਚਲਾਨ ਕੱਟੇ ਜਾਣਗੇ ਅਤੇ ਐਫ.ਆਈ.ਆਰ. ਦਰਜ਼ ਕੀਤੀ ਜਾਵੇਗੀ | ਨਾਲ ਹੀ ਉਨ੍ਹਾਂ ਅੱਜ 5 ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ ਜਿਨ੍ਹਾਂ ਦੀ ਅਣਗਹਿਲੀ ਕਾਰਨ ਖੇਤਾਂ 'ਚ ਅੱਗ ਲੱਗੀ | ਉਨ੍ਹਾਂ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ |

ਪਿਛਲੀ ਖ਼ਬਰ ਨਾਇਕ ਜਗਸੀਰ ਸਿੰਘ ਠੁੱਲੀਵਾਲ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ ਮਹਿਲ ਕਲਾਂ ਵਲੋਂ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।