ਸ਼ਹਿਣਾ, 5 ਨਵੰਬਰ (ਸੁਰੇਸ਼ ਗੋਗੀ)-ਜੀ.ਐੱਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ ਅਤੇ ਧਾਰਮਿਕ ਗੀਤ, ਕਵਿਤਾਵਾਂ ਪੇਸ਼ ਕੀਤੀਆਂ | ਪਿ੍ੰਸੀਪਲ ਮੈਡਮ ਰਮਨਦੀਪ ਕੌਰ ਖੰਘੂੜਾ ਨੇ ਬੱਚਿਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਆਪਣੇ ਜੀਵਨ ਵਿਚ ਅਮਲ ਕਰਨ ਦੀ ਪੇ੍ਰਰਨਾ ਦਿੱਤੀ | ਇਸ ਮੌਕੇ ਸਕੂਲ ਦੇ ਚੇਅਰਮੈਨ ਸ: ਅਵਤਾਰ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਕਿਹਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |