ਬਰਨਾਲਾ, 6 ਨਵੰਬਰ (ਰਾਜ ਪਨੇਸਰ)-ਸਥਾਨਕ ਪ੍ਰੇਮ ਨਗਰ ਰਾਏਕੋਟ ਰੋਡ ਨਜ਼ਦੀਕ ਇਕ ਵਿਅਕਤੀ ਨੂੰ 12 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ 'ਚ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਹੰਸਾ ਸਿੰਘ ਪੱੁਤਰ ਗੱਜਣ ਸਿੰਘ ਵਾਸੀ ਭਦੌੜ, ਮਨਪ੍ਰੀਤ ਸਿੰਘ ਪੱੁਤਰ ਜਸਵੰਤ ਸਿੰਘ ਵਾਸੀ ਧਨੌਲਾ ਨਸ਼ਾ ਵੇਚਣ ਦੇ ਆਦੀ ਹਨ | ਜੋ ਕਿ ਅੱਜ ਵੀ ਪ੍ਰੇਮ ਨਗਰ ਰਾਏਕੋਟ ਰੋਡ ਬਰਨਾਲਾ ਨਜ਼ਦੀਕ ਘੁੰਮਦੇ ਦੇਖੇ ਗਏ ਹਨ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਵਿਅਕਤੀਆਂ ਨੂੰ 12 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |