16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ 14 ਅਤੇ 15 ਨੂੰ

ਅਜੀਤ ਡੈਸਕ 07-11-2025
ਤਪਾ ਮੰਡੀ, 6 ਨਵੰਬਰ (ਵਿਜੇ ਸ਼ਰਮਾ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ ਤੇ ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 14 ਅਤੇ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਰਸੀਵਰ ਕੁਲਦੀਪ ਸਿੰਘ ਢਿੱਲਵਾਂ ਨੇ ਦੱਸਿਆ ਕਿ ਸ਼ਤਾਬਦੀ ਸਮਾਰੋਹ ਦੀ ਤਿਆਰੀ ਵਜੋਂ ਗੁਰੂ ਘਰ ਵਿਖੇ ਗੁਰਮਤਿ ਸਿਖਲਾਈ ਕੈਂਪ ਚੱਲ ਰਿਹਾ ਹੈ | ਕੈਂਪ ਵਿਚ ਬੱਚਿਆਂ ਨੂੰ ਗੁਰਬਾਣੀ, ਸਿੱਖ ਧਰਮ ਦੀਆਂ ਮੁੱਢਲੀਆਂ ਸਿੱਖਿਆਵਾਂ ਅਤੇ ਗੁਰ ਇਤਿਹਾਸ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ | 14 ਨਵੰਬਰ ਨੂੰ ਗੁਰਮਤਿ ਪ੍ਰੀਖਿਆ ਦਾ ਪੇਪਰ ਲਿਆ ਜਾਵੇਗਾ, ਜਿਸ ਵਿਚ ਜੇਤੂ ਵਿਦਿਆਰਥੀਆਂ ਨੂੰ ਮੈਡਲ, ਸਨਮਾਨ ਚਿੰਨ੍ਹ ਅਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ | ਸਮਾਗਮ ਵਿਚ ਕਥਾ ਵਾਚਕ ਭਾਈ ਮਨਦੀਪ ਸਿੰਘ ਮੁਰੀਦ (ਸੰਗਰੂਰ ਵਾਲੇ) ਸੰਗਤਾਂ ਨੂੰ ਇਤਿਹਾਸ ਨਾਲ ਜੋੜਨਗੇ ਅਤੇ 15 ਨਵੰਬਰ ਨੂੰ ਭਾਈ ਨਿਰਭੈ ਸਿੰਘ ਜਿਉਂਦ (ਪ੍ਰਚਾਰਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਅਤੇ ਭਾਈ ਸੁਖਬੀਰ ਸਿੰਘ ਜੀ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ) ਗੁਰਬਾਣੀ ਦੇ ਰੂਹਾਨੀ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ-ਬਾਣੀ ਨਾਲ ਜੋੜਨਗੇ |

ਪਿਛਲੀ ਖ਼ਬਰ ਪਿੰਡ ਰਾਏਸਰ ਵਿਖੇ ਲੋਕ ਕਵੀ ਸੰਤ ਰਾਮ ਉਦਾਸੀ ਦੀ ਬਰਸੀ ਮਨਾਈ <br/> ਅਗਲੀ ਖ਼ਬਰ ਰਾਜਾ ਵੜਿੰਗ ਦਾ ਬਿਆਨ ਸਮੁੱਚੀਆਂ ਪਛੜੀਆਂ ਸ਼ੇ੍ਰਣੀਆਂ ਦਾ ਅਪਮਾਨ-ਅੰਮਿ੍ਤਪਾਲ ਸਿੰਘ ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।