ਬਰਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਦੀਆਂ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੋਈ ਵੱਡੀ ਜਿੱਤ 'ਤੇ ਧਾਰਮਿਕ ਸ਼ਖ਼ਸੀਅਤ, ਉੱਘੇ ਸਮਾਜ ਸੇਵੀ ਤੇ ਵਰਲਡ ਸਿੱਖ ਅਲਾਇੰਸ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਚੇਅਰਮੈਨ ਭਾਈ ਗੁਰਪ੍ਰੀਤ ਸਿੰਘ ਗੰਡਾ ਸਿੰਘ ਸੀਨੀਅਰ ਮੀਤ ਪ੍ਰਧਾਨ ਸਟੇਟ ਨਿਊਜਰਸੀ ਯੂ.ਐੱਸ.ਏ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ. ਮਨਦੀਪ ਸਿੰਘ ਖ਼ੁਰਦ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦਾ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨਾ ਬਹੁਤ ਵੱਡੀ ਪ੍ਰਾਪਤੀ ਹੈ ਕਿਉਂਕਿ ਐਡਵੋਕੇਟ ਧਾਮੀ ਵਲੋਂ ਪਿਛਲੇ ਸਾਲਾਂ ਦੌਰਾਨ ਬਹੁਤ ਵੱਡੀ ਪੱਧਰ 'ਤੇ ਇਤਿਹਾਸਕ ਫ਼ੈਸਲੇ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੁਲੰਦੀਆਂ 'ਤੇ ਪਹੁੰਚਾਇਆ ਹੈ | ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਬਹੁਤ ਹੀ ਵਧੀਆ ਸੁਭਾਅ ਵਾਲੇ ਮਿਹਨਤੀ ਇਨਸਾਨ ਹਨ, ਜਿਨ੍ਹਾਂ ਦੀ ਮਿਹਨਤ ਤੇ ਇਮਾਨਦਾਰੀ ਸਦਕਾ ਹੀ 117 ਮੈਂਬਰਾਂ ਦੀ ਸਹਿਮਤੀ ਨਾਲ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੇ ਜਿੱਥੇ ਸ਼ੁੱਭਕਾਮਨਾਵਾਂ ਦਿੱਤੀਆਂ ਉੱਥੇ ਹੀ ਵਿਸ਼ਵ ਪੱਧਰ ਤੇ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਵਿਚ ਮੋਹਰੀ ਰੋਲ ਅਦਾ ਕਰਨ ਵਾਲੀ ਸੰਸਥਾ ਵਰਲਡ ਸਿੱਖ ਅਲਾਇੰਸ ਅੰਤਰਰਾਸ਼ਟਰੀ ਫਾਊਾਡੇਸ਼ਨ ਤੇ ਦਸਤਾਰ ਖੇਤਰ ਵਿਚ ਇੰਟਰਨੈਸ਼ਨਲ ਪੱਧਰ 'ਤੇ ਦਸਤਾਰ ਦਾ ਪ੍ਰਚਾਰ ਕਰ ਰਹੀ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ |